ਮੰਡੀ ਲਾਧੂਕਾ, 1 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ | ਇਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ | ਭਾਈ ਅਮਰ ਸਿੰਘ ਜੀ ਦੇ ਕੀਰਤਨੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਮੰਡੀ ਦੇ ਗੁਰਦੁਆਰਾ ਸਿੰਘ ਸਭਾ ਦੇ ਹੈੱਡਗ੍ਰੰਥੀ ਭਾਈ ਰਜਿੰਦਰ ਪਾਲ ਸਿੰਘ ਤਨੇਜਾ ਵਲੋਂ ਅਰਦਾਸ ਕੀਤੀ ਤੇ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬਖ਼ਾਨ ਕਰਕੇ ਗੁਰੂ ਜੀ ਦੇ ਸੰਬੰਧ 'ਚ ਵਡਮੁੱਲੀ ਜਾਣਕਾਰੀ ਸੰਗਤਾਂ ਨੂੰ ਮੁਹੱਈਆ ਕਰਵਾਈ ਗਈ | ਇਸ ਦੌਰਾਨ ਗੁਰਦਵਾਰਾ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵਲੋਂ ਹਾਜ਼ਰ ਸੰਗਤਾਂ ਨੂੰ ਅਤੁੱਟ ਲੰਗਰ ਛਕਾਇਆ ਤੇ ਫਲ ਫਰੂਟ ਵਗ਼ੈਰਾ ਵੰਡੇ ਗਏ |