ਮੰਡੀ ਅਰਨੀਵਾਲਾ, 2 ਜਨਵਰੀ (ਨਿਸ਼ਾਨ ਸਿੰਘ ਮੋਹਲ਼ਾ)-ਪਿੰਡ ਡੱਬਵਾਲਾ ਕਲਾਂ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ਾਲ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਸਜਾਏ ਗਏ ਨਗਰ ਕੀਰਤਨ ਵਿਚ ਸੈਂਕੜੇ ਦੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ | ਨਗਰ ਕੀਰਤਨ ਦਾ ਕਈ ਥਾਵਾਂ 'ਤੇ ਸਵਾਗਤ ਕੀਤਾ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਨਗਰ ਕੀਰਤਨ 'ਚ ਭਾਈ ਜਸਵੰਤ ਸਿੰਘ, ਭਾਈ ਬਲਵਿੰਦਰ ਸਿੰਘ ਤੇ ਭਾਈ ਗੁਰਕੀਰਤਨ ਸਿੰਘ ਹਜ਼ੂਰੀ ਰਾਗੀ ਸ੍ਰੀਮਾਨ 108 ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਅਰਨੀਵਾਲਾ ਨੇ ਹਾਜ਼ਰੀ ਭਰੀ | ਨਗਰ ਕੀਰਤਨ 'ਚ ਹੈੱਡ ਗ੍ਰੰਥੀ ਗੁਰਵਿੰਦਰ ਸਿੰਘ, ਦਲੀਪ ਸਿੰਘ ਭੁੱਲਰ, ਡਾ. ਭਗਵਾਨ ਸਿੰਘ, ਸੁਰਜੀਤ ਸਿੰਘ ਚਹਿਲ, ਕੁਲਦੀਪ ਸਿੰਘ ਮਾਸਟਰ ਅਤੇ ਗੁਰਵਿੰਦਰ ਸਿੰਘ ਖੋਸਾ ਨੇ ਸੇਵਾਦਾਰ ਵਜੋਂ ਸੇਵਾ ਨਿਭਾਈ |