10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਡੀ. ਸੀ. ਨੇ ਗਣਤੰਤਰ ਦਿਵਸ ਮਨਾਉਣ ਸੰਬੰਧੀ ਅਗੇਤੇ ਪ੍ਰਬੰਧ ਕਰਨ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

Ad Position 21
No active advertisement
ਅਜੀਤ ਡੈਸਕ 03-01-2026
ਫ਼ਾਜ਼ਿਲਕਾ, 2 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਕੌਮੀ ਜਜ਼ਬੇ ਤੇ ਦੇਸ਼ ਭਗਤੀ ਨਾਲ ਮਨਾਇਆ ਜਾਵੇਗਾ | ਇਸ ਸਮਾਗਮ ਸੰਬੰਧੀ ਅਗੇਤੇ ਪ੍ਰਬੰਧ ਕਰਨ ਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ. ਏ. ਐੱਸ. ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਬੈਠਕ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਐੱਸ. ਡੀ. ਐੱਮ. ਫ਼ਾਜ਼ਿਲਕਾ ਵੀਰਪਾਲ ਕੌਰ ਤੇ ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਵੀ ਹਾਜ਼ਰ ਸਨ | ਬੈਠਕ ਦੌਰਾਨ ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਲਈ ਸਾਰੇ ਵਿਭਾਗ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦੇਣ | ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਪਾਰਕਿੰਗ ਵਿਵਸਥਾ ਕਰਨ ਦੇ ਨਾਲ ਨਾਲ ਸੁਰੱਖਿਆ ਤੇ ਟ੍ਰੈਫ਼ਿਕ ਪ੍ਰਬੰਧ ਕਰਨ ਲਈ ਕਿਹਾ, ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦੀ ਤਾਇਨਾਤੀ 'ਤੇ ਦਵਾਈਆਂ ਆਦਿ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਪੀ. ਡਬਲਿਊ. ਡੀ. ਨੂੰ ਬੈਰੀਕੇਟਿੰਗ ਤੇ ਸੜਕ ਦੀ ਰਿਪੇਅਰ, ਨਗਰ ਕੌਂਸਲ ਨੂੰ ਸਾਫ਼ ਸਫ਼ਾਈ, ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਸਪਲਾਈ ਤੇ ਜਨਰੇਟਰ, ਸਿੱਖਿਆ ਵਿਭਾਗ ਨੂੰ ਸੱਭਿਆਚਾਰਕ ਪ੍ਰੋਗਰਾਮ, ਜ਼ਿਲ੍ਹਾ ਪ੍ਰੋਗਰਾਮ ­'ਤੇ ਬਾਗ਼ਬਾਨੀ ਵਿਭਾਗ ਆਪਣੀ ਤਾਲਮੇਲ ਕਰਕੇ ਰੰਗੋਲੀ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਗਮ ਵਾਲੇ ਥਾਂ ਤੇ ਫਾਇਰ ਬਿ੍ਗੇਡ, ਪੀਣ ਵਾਲਾ ਸਾਫ਼ ਪਾਣੀ, ਰਿਫਰੈਸ਼ਮੈਂਟ ਆਦਿ ਪ੍ਰਬੰਧ ਪੁਖ਼ਤਾ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਵਿਭਾਗਾਂ ਨੂੰ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਸੰਬੰਧੀ ਝਾਕੀਆਂ ਤਿਆਰ ਕਰਨ ਲਈ ਵੀ ਕਿਹਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਆਰੀਆਂ 'ਚ ਕੋਈ ਕੁਤਾਹੀ ਨਾ ਰਹੇ ਅਤੇ ਸਟੇਡੀਅਮ ਵਿਖੇ ਸਫ਼ਾਈ ਦੇ ਨਾਲ ਨਾਲ ਹੋਰ ਸਾਰੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰ ਲਏ ਜਾਣ | ਬੈਠਕ 'ਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰਪਾਲ ਸਿੰਘ, ਡੀ. ਈ. ਓ. ਐਲੀਮੈਂਟਰੀ ਸਤੀਸ਼ ਕੁਮਾਰ, ਕਾਰਜ ਸਾਧਕ ਅਫ਼ਸਰ ਵਿਕਰਮ ਧੂੜੀਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਬਾਜ਼ਾਰਾਂ 'ਚ ਕੱਢਿਆ ਮੋਟਰਸਾਈਕਲ ਮਾਰਚ
Ad Position 24