ਅਬੋਹਰ, 2 ਜਨਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਪ੍ਰਤਾਪ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਤੇਲੂਪੁਰਾ ਨੇੜੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਆ ਰਿਹਾ ਸੀ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕੋਈ ਵਸਤੂ ਸੁੱਟ ਕੇ ਫ਼ਰਾਰ ਹੋਣ ਲੱਗਿਆ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਹਿਚਾਣ ਅਜੈ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਸੱਪਾਂਵਾਲੀ ਵਜੋਂ ਹੋਈ | ਥਾਣਾ ਪੁਲਿਸ ਵਲੋਂ ਅਜੈ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |