ਅਬੋਹਰ, 2 ਜਨਵਰੀ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਨੌਜਵਾਨ ਆਗੂ ਸਿਮਰਜੀਤ ਸਿੰਘ ਵਾਸੀ ਪਿੰਡ ਰੁਕਨਪੁਰਾ ਖੂੂਈ ਖੇੜਾ ਨੂੰ ਪਾਰਟੀ ਦੇ ਯੂਥ ਵਿੰਗ ਹਲਕਾ ਬੱਲੂਆਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਵ ਨਿਯੁਕਤ ਯੂਥ ਪ੍ਰਧਾਨ ਸਿਮਰਜੀਤ ਸਿੰਘ ਰੁਕਨਪੁਰਾ ਜੋ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਬੱਲੂਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਚੱੁਕੇ ਹਨ | ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਨਵ ਨਿਯੁਕਤ ਯੂਥ ਪ੍ਰਧਾਨ ਸਿਮਰਜੀਤ ਸਿੰਘ ਰੁਕਨਪੁਰਾ ਨੇ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ |