06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸੁਕ੍ਰਾਂਤ ਕੰਬੋਜ ਨੇ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਮੁਕਾਬਲੇ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 04-01-2026
ਫ਼ਾਜ਼ਿਲਕਾ, 3 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਆਹਲ ਬੋਦਲਾ ਦੇ ਵਸਨੀਕ ਸੁਕ੍ਰਾਂਤ ਕੰਬੋਜ ਨੇ ਦਸੰਬਰ ਵਿਚ ਹੋਈਆਂ ਰਾਸ਼ਟਰੀ ਖੇਡਾਂ ਵਿਚ ਪੰਜਾਬ ਟੀਮ ਦੀ ਨੁਮਾਇੰਦਗੀ ਕੀਤੀ, ਜਿਸ ਵਿਚ ਉਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਨ੍ਹਾਂ ਨੇ 25 ਮੀਟਰ ਪਿਸਟਲ ਸ਼ੂਟਿੰਗ ਦੇ ਵੱਖ-ਵੱਖ ਮੁਕਾਬਲਿਆਂ ਵਿਚ ਦੋ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ, ਜਿਸ ਨਾਲ ਸੂਬੇ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਹੋਇਆ | ਇਸ ਪ੍ਰਾਪਤੀ ਨਾਲ ਸੁਕ੍ਰਾਂਤ ਕੰਬੋਜ ਨੇ ਰਾਸ਼ਟਰੀ ਪੱਧਰ 'ਤੇ ਪੰਜਾਬ ਦੀ ਤਗਮਾ ਸੂਚੀ ਵਿਚ ਵਾਧਾ ਕੀਤਾ ਹੈ | ਉਨ੍ਹਾਂ ਨੇ ਪਹਿਲਾਂ 3 ਦਸੰਬਰ ਨੂੰ ਹੋਈਆਂ ਖੇਲੋਂ੍ਹ ਇੰਡੀਆ ਯੂਨੀਵਰਸਿਟੀ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤਿਆ ਸੀ | ਕੋਚ ਰਮਨਦੀਪ ਪਟਿਆਲਾ ਦੀ ਅਗਵਾਈ ਹੇਠ ਸੁਕ੍ਰਾਂਤ ਕੰਬੋਜ ਨੇ ਹੁਣ ਪੰਜਾਬ ਲਈ ਪੰਜ ਰਾਸ਼ਟਰੀ ਤਗਮੇ ਜਿੱਤੇ ਹਨ, ਜੋ ਕਿ ਆਪਣੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਪ੍ਰਦਰਸ਼ਨ ਕਰਦੇ ਹਨ | ਉਸ ਦੀ ਸਫਲਤਾ ਨੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਫੈਲਾ ਦਿੱਤੀ ਹੈ, ਖੇਡ ਪ੍ਰੇਮੀ, ਪਿੰਡ ਵਾਸੀ ਅਤੇ ਸ਼ੁੱਭਚਿੰਤਕ ਉਸ ਨੂੰ ਵਧਾਈ ਦੇ ਰਹੇ ਹਨ | ਖੇਡ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸੁਕ੍ਰਾਂਤ ਕੰਬੋਜ ਨੂੰ ਇਸ ਤਰ੍ਹਾਂ ਦਾ ਉਤਸ਼ਾਹ ਅਤੇ ਸਹੂਲਤਾਂ ਮਿਲਦੀਆਂ ਰਹੀਆਂ ਤਾਂ ਉਹ ਨਾ ਸਿਰਫ਼ ਰਾਸ਼ਟਰੀ ਪੱਧਰ 'ਤੇ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਵੀ ਦੇਸ਼ ਦਾ ਨਾਮ ਰੌਸ਼ਨ ਕਰ ਸਕਦਾ ਹੈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬੰਸੀ ਸਾਮਾ ਨੇ ਸੁਕ੍ਰਾਂਤ ਕੰਬੋਜ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਦਰਜਨਾਂ ਪਿੰਡਾਂ 'ਚ ਕੱਢਿਆ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਵਲੋਂ ਲਹਿਰਾ ਬੇਗਾ ਅਨਾਜ ਮੰਡੀ ਵਿਖੇ 11 ਜਨਵਰੀ ਨੂੰ ਰੈਲੀ ਵਿਚ ਭਰਵੀਂ ਇਕੱਤਰਤਾ ਲਈ ਲਾਮਬੰਦੀ ਮੀਟਿੰ...
Ad Position 24