ਅਬੋਹਰ, 3 ਜਨਵਰੀ (ਵਿਵੇਕ ਹੂੜੀਆ)-ਅਬੋਹਰ ਦੇ ਥਾਣਾ ਨੰਬਰ ਇਕ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਇਕ ਮਾਂ-ਪੁੱਤਰ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ | ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੀ ਧਾਰਾ 21, 29, 61 ਅਤੇ 85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ ਲਗਭਗ 50,000 ਰੁਪਏ ਦੱਸੀ ਜਾ ਰਹੀ ਹੈ | ਸਿਟੀ ਵਨ ਵਿਚ ਆਯੋਜਿਤ ਪੈੱ੍ਰਸ ਕਾਨਫ਼ਰੰਸ ਵਿਚ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਟੀ ਵਨ ਦੇ ਇੰਚਾਰਜ ਰਵਿੰਦਰ ਭੀਟੀ ਨੇ ਦੱਸਿਆ ਕਿ ਬੀਤੀ ਰਾਤ ਸਿਟੀ ਵਨ ਦੇ ਕਾਂਸਟੇਬਲ ਜਗਜੀਤ ਸਿੰਘ ਪੁਲਿਸ ਟੀਮ ਦੇ ਨਾਲ ਸੀਡ ਫਾਰਮ ਰੋਡ ਭਾਰਤ ਮਾਲਾ ਪੁਲ ਦੇ ਨੇੜੇ ਗਸ਼ਤ ਕਰ ਰਹੇ ਸਨ ਤਾਂ ਇਕ ਅÏਰਤ ਅਤੇ ਇਕ ਨੌਜਵਾਨ ਪੈਦਲ ਜਾ ਰਹੇ ਸਨ, ਜਿਨ੍ਹਾਂ ਨੂੰ ਪੁਲਿਸ ਟੀਮ ਨੇ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਉਨ੍ਹਾਂ ਦੁਆਰਾ ਲਿਜਾਏ ਜਾ ਰਹੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 30 ਗਰਾਮ ਹੈਰੋਇਨ ਬਰਾਮਦ ਹੋਈ, ਜਿਨ੍ਹਾਂ ਦੀ ਪਛਾਣ ਪਰਮਜੀਤ ਕੌਰ ਅਤੇ ਸੰਦੀਪ ਸਿੰਘ, ਵਾਸੀ ਅਜੀਤ ਨਗਰ, ਅਬੋਹਰ ਵਜੋਂ ਹੋਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਅÏਰਤ ਪਰਮਜੀਤ ਕੌਰ ਦੇ ਪਤੀ ਦੀ ਕੁੱਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਵੀ ਸ਼ਰਾਬ ਦੀ ਤਸਕਰੀ ਕਰਦਾ ਸੀ ਅਤੇ ਉਸ 'ਤੇ ਕਈ ਮਾਮਲੇ ਦਰਜ ਸਨ ਪਰ ਆਪਣੇ ਪਤੀ ਦੀ ਮੌਤ ਤੋਂ ਬਾਅਦ ਅÏਰਤ ਨੇ ਵੀ ਨਸ਼ਾ ਤਸਕਰੀ ਦਾ ਕਾਰੋਬਾਰ ਚੁਣਿਆ ਅਤੇ ਆਪਣੇ ਪੁੱਤਰ ਨੂੰ ਵੀ ਇਸ ਵਿਚ ਸ਼ਾਮਿਲ ਕੀਤਾ | ਇਹ ਦੋਵੇਂ ਲਗਭਗ 3 ਮਹੀਨੇ ਪਹਿਲਾਂ ਹੀ ਨਸ਼ਾ ਤਸਕਰੀ ਵਿਚ ਸ਼ਾਮਿਲ ਸਨ ਅਤੇ ਉਨ੍ਹਾਂ ਵਿਰੁੱਧ ਪਹਿਲਾਂ ਕੋਈ ਕੇਸ ਦਰਜ ਨਹੀਂ ਹੋਇਆ ਸੀ | ਪਰ ਇਨ੍ਹਾਂ ਲੋਕਾਂ ਨੂੰ ਇੰਨੀ ਹੈਰੋਇਨ ਕਿੱਥੋਂ ਮਿਲੀ, ਇਸ ਬਾਰੇ ਸਖ਼ਤ ਜਾਂਚ ਕੀਤੀ ਜਾਵੇਗੀ | ਫ਼ਿਲਹਾਲ ਗਿ੍ਫ਼ਤਾਰ ਮਾਂ-ਪੁੱਤਰ ਖ਼ਿਲਾਫ਼ ਐਨ.ਡੀ.ਪੀ.ਐੱਸ ਦੀਆਂ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |