07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਹਲਕਾ ਇੰਚਾਰਜ ਆਸ਼ੂ ਬੰਗੜ ਵਲੋਂ ਮਿਸ਼ਨ 2027 ਨੂੰ ਲੈ ਕੇ ਵਰਕਰ ਮੀਟਿੰਗ

Ad Position 21
No active advertisement
ਅਜੀਤ ਡੈਸਕ 04-01-2026
ਮਮਦੋਟ, 3 ਜਨਵਰੀ (ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਮਮਦੋਟ ਬਲਾਕ ਦੇ ਪਿੰਡ ਪੋਜੋ ਕਿ ਵਿਖੇ ਕਾਂਗਰਸੀ ਆਗੂ ਸੋਨਾ ਸਿੰਘ ਦੇ ਘਰ ਮਿਸ਼ਨ 2027 ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਹੁਣ ਤੋਂ ਹੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਅਤੇ ਕਾਂਗਰਸ ਪਾਰਟੀ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਗੱਲਬਾਤ ਕਰਦੇ ਹੋਏ ਆਸ਼ੂ ਬੰਗੜ ਨੇ ਕਿਹਾ ਕਿ ਸਮੁੱਚੀ ਕਾਂਗਰਸੀ ਲੀਡਰਸ਼ਿਪ ਇਕ ਸੰਗਠਨ ਦੀ ਤਰ੍ਹਾਂ ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਸਬੰਧੀ ਵਿਸ਼ੇਸ਼ ਨੀਤੀ 'ਤੇ ਕੰਮ ਕਰ ਰਹੀ ਹੈ | ਹਲਕਾ ਇੰਚਾਰਜ ਨੇ ਕਿਹਾ ਕਿ ਸੱਤਾ ਪੱਖ ਵਲੋਂ ਲੋਕਾਂ ਨਾਲ ਕੀਤੇ ਗਏ ਚਣਾਵੀ ਵਾਅਦੇ ਪੂਰੇ ਨਾ ਕਰਕੇ ਜੋ ਵਾਅਦਾ ਖ਼ਿਲਾਫ਼ੀ ਕੀਤੀ ਹੈ | ਉਸ ਦਾ ਜੁਆਬ ਸੂਬੇ ਦੀ ਜਨਤਾ 2027 ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰ ਦੇਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਜਨਤਕ ਆਧਾਰ ਪੰਜਾਬ ਵਿਚ ਵਧ ਰਿਹਾ ਹੈ ਅਤੇ ਸੂਬੇ ਦੇ ਲੋਕ ਯਕੀਨਨ ਪੰਜਾਬ ਦੀ ਵਾਗਡੋਰ ਕਾਂਗਰਸ ਪਾਰਟੀ ਦੇ ਹੱਥ ਵਿਚ ਹੀ ਦੇਣਗੇ | ਇਸ ਮੌਕੇ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਾਲਾ ਟਿੱਬਾ, ਤਰਸੇਮ ਸਿੰਘ ਬਲਾਕ ਸੰਮਤੀ ਮੈਂਬਰ, ਰਸ਼ਪਾਲ ਸਿੰਘ ਸਾਬਕਾ ਮੈਂਬਰ, ਮੱਖਣ ਸਿੰਘ, ਜਗੀਰ ਸਿੰਘ, ਟਹਿਲ ਸਿੰਘ, ਅਮਰਜੀਤ ਸਿੰਘ, ਗੱਜਣ ਸਿੰਘ, ਦੁੱਲਾ ਸਿੰਘ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਪਿਆਰਾ ਸਿੰਘ, ਬੱਗੂੁ ਸਿੰਘ, ਹਰਮੇਸ਼ ਸਿੰਘ, ਮੰਗਲ ਸਿੰਘ, ਜਰਨੈਲ ਸਿੰਘ, ਜਸਵੰਤ ਸਿੰਘ, ਗੁਰਨਾਮ ਸਿੰਘ, ਫ਼ਲਕ ਸਿੰਘ, ਦਵਿੰਦਰ ਸਿੰਘ ਸਰਪੰਚ, ਤਰਨ ਬੁੱਟਰ ਪੀ.ਏ ਅਤੇ ਗਗਨ ਗਾਮੇਂ ਵਾਲਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵਪੁਰੀ ਕਮੇਟੀ ਨੂੰ ਪੰਚਾਇਤ ਨੇ ਸਸਕਾਰ ਵਾਲੀ ਭੱਠੀ ਲਈ ਚੈੱਕ ਭੇਟ ਕੀਤਾ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ
Ad Position 24