ਜਲਾਲਾਬਾਦ, 3 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਪੁਆਰ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਜਲਾਲਾਬਾਦ ਵਿਖੇ ਹੋਈ | ਮੀਟਿੰਗ 'ਚ ਸਟੇਟ ਬੈਂਕ ਆਫ਼ ਇੰਡੀਆ ਜਲਾਲਾਬਾਦ ਦੇ ਚੀਫ਼ ਮੈਨੇਜਰ ਵਿਭਾਸ਼ ਕੁਮਾਰ, ਪੰਜਾਬ ਨੈਸ਼ਨਲ ਬੈਂਕ ਦੇ ਚੀਫ਼ ਮੈਨੇਜਰ ਵਿਕਾਸ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੀ ਸ਼ੁਰੂਆਤ ਗੁਰਦੀਪ ਸਿੰਘ ਛਾਬੜਾ ਨੇ ਬੜੇ ਸੁਚੱਜੇ ਢੰਗ ਨਾਲ ਕੀਤੀ | ਇਸ ਤੋਂ ਬਾਅਦ ਦੁਨੀ ਚੰਦ ਬਤਰਾ ਨੇ ਆਪਣੇ ਬਹੁਮੁੱਲੇ ਵਿਚਾਰ ਪੇਸ਼ ਕੀਤੇ | ਰਾਜ ਕੁਮਾਰ ਸੀਵਾਨ ਨੇ ਸਰਕਾਰ ਦੀਆਂ ਮੁਲਾਜ਼ਮ/ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੀ ਭਰਪੂਰ ਨਿੰਦਾ ਕੀਤੀ ਅਤੇ ਮੰਗਾਂ ਮੰਨਣ ਦੀ ਅਪੀਲ ਕੀਤੀ | ਸਰਪ੍ਰਸਤ ਦੇਸ ਰਾਜ ਗਾਂਧੀ ਨੇ ਬਹੁਤ ਵਧੀਆ ਵਿਚਾਰ ਪੇਸ਼ ਕੀਤੇ ਅਤੇ 2027 'ਚ ਇਸ ਸਰਕਾਰ ਨੂੰ ਸਬਕ ਸਿਖਾਉਣ ਦੀ ਅਪੀਲ ਕੀਤੀ | ਸਤੀਸ਼ ਕੁਮਾਰ ਚਰਾਇਆ ਖ਼ਜ਼ਾਨਚੀ ਨੇ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ | ਰਾਜ ਕੁਮਾਰ ਬਜਾਜ ਜਨਰਲ ਸਕੱਤਰ ਨੇ ਈ. ਕੇ. ਵਾਈ. ਸੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਨਿਰਮਲਜੀਤ ਸਿੰਘ ਬਰਾੜ ਨੇ ਆਪਣੇ ਜੋਸ਼ੀਲੇ ਅੰਦਾਜ਼ ਵਿਚ ਆਪਣੇ ਵਿਚਾਰ ਪੇਸ਼ ਕੀਤੇ | ਸੁਰਜੀਤ ਸਿੰਘ ਬਾਹਮਣੀ ਵਾਲਾ ਨੇ ਅਧਿਆਤਮਕ ਗਿਆਨ ਪ੍ਰਦਾਨ ਕੀਤਾ | ਇਸ ਤੋਂ ਇਲਾਵਾ ਬੈਂਕ ਅਧਿਕਾਰੀਆਂ ਨੇ ਬੈਂਕ ਵਲੋਂ ਚਲਾਈਆਂ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ | ਸਟੇਜ ਸਕੱਤਰ ਦੀ ਭੂਮਿਕਾ ਪ੍ਰਵੇਸ਼ ਖੰਨਾ ਨੇ ਨਿਭਾਈ | ਮਹਿਮਾਨਾਂ ਦਾ ਮੀਟਿੰਗ 'ਚ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਮੀਟਿੰਗ ਦੇ ਅੰਤ 'ਚ ਪ੍ਰਧਾਨ ਬਲਬੀਰ ਸਿੰਘ ਪੁਆਰ ਨੇ ਇਸ ਸਰਕਾਰ ਦੁਆਰਾ ਇਸ ਸਾਲ ਇਕ ਵੀ ਡੀ. ਏ. ਦੀ ਕਿਸ਼ਤ ਜਾਰੀ ਨਾ ਕਰਨ ਦੀ ਪੁਰਜ਼ੋਰ ਨਿਖੇਧੀ ਕੀਤੀ | ਸਰਕਾਰ ਨੂੰ ਮੁਲਾਜ਼ਮ-ਪੈਨਸ਼ਨਰਜ਼ ਵਿਰੋਧੀ ਅੜੀਅਲ ਵਤੀਰਾ ਛੱਡ ਕੇ ਮੰਗਾਂ ਮੰਨਣ ਦੀ ਅਪੀਲ ਕੀਤੀ | ਮੀਟਿੰਗ 'ਚ ਅਸ਼ੋਕ ਕੁਮਾਰ ਗਗਨੇਜਾ, ਸਰਵਨ ਕੁਮਾਰ, ਪਿੰਦਰ ਕੁਮਾਰ, ਦਰਸ਼ਨ ਲਾਲ, ਨਿਰਭੈ ਸਿੰਘ ਗੁਰਨਾਥ ਸਿੰਘ, ਤੇ ਹੋਰ ਬਹੁਤ ਸਾਰੇ ਪੈਨਸ਼ਨਰਜ਼ ਹਾਜ਼ਰ ਸਨ |