07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮਾਰਕੀਟ ਕਮੇਟੀ ਅਬੋਹਰ 'ਚ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 04-01-2026
ਅਬੋਹਰ, 3 ਜਨਵਰੀ (ਵਿਵੇਕ ਹੂੜੀਆ)- ਨਵੇਂ ਸਾਲ ਦੇ ਮੌਕੇ 'ਤੇ ਮਾਰਕੀਟ ਕਮੇਟੀ ਅਬੋਹਰ ਦੇ ਵਿਹੜੇ ਵਿਚ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ, ਹਲਕਾ ਇੰਚਾਰਜ ਅਰੁਣ ਨਾਰੰਗ, ਡੀ.ਐਸ.ਪੀ ਬੱਲੂਆਣਾ, ਜ਼ਿਲ੍ਹਾ ਮੰਡੀ ਅਫ਼ਸਰ ਸੁਲੋਧ ਬਿਸ਼ਨੋਈ, ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ ਦੇ ਨਾਲ-ਨਾਲ ਮਾਰਕੀਟ ਕਮੇਟੀ ਦਾ ਸਟਾਫ਼, ਸਬਜ਼ੀ ਮੰਡੀ ਫਲ ਸਬਜ਼ੀ ਯੂਨੀਅਨ ਦੇ ਮੈਂਬਰ, ਅਬੋਹਰ ਦੇ ਸ਼ੈਲਰ ਆਪਰੇਟਰ, ਕਿਸਾਨ ਆਗੂ ਬੱਬਲ ਬੁੱਟਰ, ਸਰਕਾਰੀ ਖ਼ਰੀਦ ਏਜੰਸੀ ਬੱਲੂਆਣਾ ਦੇ ਅਧਿਕਾਰੀ ਆਮ ਆਦਮੀ ਪਾਰਟੀ ਯੂਥ ਪ੍ਰਧਾਨ ਸਿਮਰਜੀਤ ਸਿੰਘ, ਲੇਖਾਕਾਰ ਅਤੇ ਧਾਨਕ ਮਜ਼ਦੂਰ ਯੂਨੀਅਨ ਦੇ ਸੈਂਕੜੇ ਮੈਂਬਰ ਮੌਜੂਦ ਸਨ | ਪਾਠ ਤੋਂ ਬਾਅਦ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਉਪਕਾਰ ਸਿੰਘ ਜਾਖੜ ਅਤੇ ਅਰੁਣ ਨਾਰੰਗ ਨੇ ਕਿਹਾ ਕਿ ਸ਼ਹਿਰ ਦੀ ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਪਤਵੰਤਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਘਰ ਤੋਂ ਸਾਮਾਨ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੁਫ਼ਤ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਅੱਜ
Ad Position 24