07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 04-01-2026
ਬੱਲੂਆਣਾ, 3 ਜਨਵਰੀ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਢਾਣੀਆਂ 'ਚ ਬਣੇ ਸ੍ਰੀ ਗੁਰਦੁਆਰਾ ਸਾਹਿਬ 'ਗੁਰਦੁਆਰਾ ਦਸ ਗੁਰੂ ਦਰਸ਼ਨ' ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਜੀ ਦੇ ਮੁੱਖ ਗ੍ਰੰਥੀ ਬਾਬਾ ਕਮਲਜੀਤ ਸਿੰਘ ਨੇ ਦੱਸਿਆ ਕਿ ਤਿੰਨ ਦਿਨਾਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਗਏ ਸਨ | ਜਿਸ ਦੇ ਅੱਜ ਭੋਗ ਪਾਏ ਗਏ | ਭੋਗ ਉਪਰੰਤ ਖੀਰ ਅਤੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਸਮੇਂ ਭੋਗ ਤੋਂ ਪਹਿਲਾ ਬਾਬਾ ਅਮਰਜੀਤ ਸਿੰਘ ਢਾਡੀ ਜਥਾ ਬਹਾਦਰ ਖੇੜਾ ਅਤੇ ਸੰਤੋਖ ਸਿੰਘ ਬਹਾਦਰ ਪ੍ਰਚਾਰਕ ਵਲੋਂ ਗੁਰੂਆਂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਮੇਂ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਬਰਾਮਦ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮੈਂਬਰ ਬੀ.ਕੇ.ਯੂ. ਖੋਸਾ 'ਚ ਹੋਏ ਸ਼ਾਮਿਲ ਯੂਨੀਅਨ ਦੇ ਪੰਜਾਬ ਪ੍ਰਧਾਨ ਨੇ ਕੀਤਾ...
Ad Position 24