26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 07-01-2026
ਫ਼ਾਜ਼ਿਲਕਾ, 6 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਜਦੋਂ ਢਾਣੀ ਚੰਡੀਗੜ੍ਹ ਦਾਖਲੀ ਅਰਨੀਵਾਲਾ ਦੇ ਸ਼ਮਸ਼ਾਨਘਾਟ ਦੇ ਨਜ਼ਦੀਕ ਪੁੱਜੀ ਤਾਂ ਸ਼ਮਸ਼ਾਨਘਾਟ ਦੇ ਨਲਕੇ 'ਤੇ ਤੇਜਿੰਦਰ ਸਿੰਘ ਉਰਫ਼ ਕਾਲਾ ਪੁੱਤਰ ਅਮਰ ਸਿੰਘ ਵਾਸੀ ਢਾਣੀ ਅਰਨੀਵਾਲਾ ਤੇ ਜਸਕਰਨ ਸਿੰਘ ਪੱਤਰ ਮੋਹਨ ਲਾਲ ਵਾਸੀ ਵਾਰਡ ਨੰਬਰ 3 ਅਰਨੀਵਾਲਾ ਕੁਝ ਖਾਂਦੇ ਦਿਖਾਈ ਦਿੱਤੇ | ਜਿਨ੍ਹਾਂ ਨੂੰ ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਤਾਂ ਉਨ੍ਹਾਂ ਕੋਲੋਂ 92 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੀ. ਓ. ਸਟਾਫ਼ ਵਲੋਂ 1 ਭਗੌੜਾ ਕਾਬੂ ਅਗਲੀ ਖ਼ਬਰ ਯੁਵਾ ਦਿਵਸ ਮੌਕੇ 12 ਨੂੰ ਹਰ ਸਕੂਲ ਤੇ ਕਾਲਜ ਵਿਚ ਹੋਵੇਗੀ 'ਰਨ ਫ਼ਾਰ ਸਵਦੇਸ਼ੀ'
Ad Position 24