ਜਲਾਲਾਬਾਦ, 6 ਜਨਵਰੀ (ਜਤਿੰਦਰ ਪਾਲ ਸਿੰਘ)-ਪੀ. ਓ. ਸਟਾਫ਼ ਨੇ 1 ਭਗੌੜੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਰਮੀਤ ਸਿੰਘ, ਐੱਸ. ਪੀ. ਡੀ. ਮੁਖ਼ਤਿਆਰ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਪੀ. ਓ. ਸਟਾਫ਼ ਫ਼ਾਜ਼ਿਲਕਾ ਨੇ 299 ਸੀ. ਆਰ. ਪੀ. ਸੀ. ਤਹਿਤ ਚੱਲੇ ਆ ਰਹੇ ਭਗੌੜੇ ਭਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਆਲਮਗੜ੍ਹ ਸਦਰ ਥਾਣਾ ਅਬੋਹਰ ਨੂੰ ਅੱਜ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਮੁਕੱਦਮਾ ਨੰ 21/2020 ਅਧੀਨ ਧਾਰਾ ਅੰਡਰ ਸੈਕਸ਼ਨ 379/411 ਆਈ ਪੀ ਸੀ ਐਕਟ ਅਧੀਨ ਥਾਣਾ ਸਦਰ ਅਬੋਹਰ ਅਧੀਨ ਉਕਤ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਤੇ ਅਦਾਲਤ 'ਚ ਪੇਸ਼ ਨਾ ਹੋਣ 'ਤੇ ਉਸ ਨੂੰ ਭਗੌੜਾ ਕਰਾਰ ਕਰ ਦਿੱਤਾ ਤੇ ਉਕਤ ਭਗੌੜੇ ਨੂੰ ਅੱਜ ਕਾਬੂ ਕਰਕੇ ਥਾਣਾ ਸਦਰ ਅਬੋਹਰ ਦੇ ਹਵਾਲੇ ਕੀਤਾ | ਪੁਲਿਸ ਵਲੋਂ ਅਗਲੀ ਕਾਰਵਾਈ ਕਰਕੇ ਉਕਤ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ, ਐੱਚ. ਸੀ. ਜਸਵਿੰਦਰ ਸਿੰਘ, ਐੱਚ. ਸੀ. ਮਨਵੀਰ ਸਿੰਘ ਆਦਿ ਹਾਜ਼ਰ ਸਨ |