26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੱਤਰਕਾਰਾਂ 'ਤੇ ਹੋਏ ਪਰਚੇ ਵਿਰੁੱਧ ਪੰਜਾਬ ਦੇ ਰਾਜਪਾਲ ਦੇ ਨਾਂਅ ਐੱਸ. ਡੀ. ਐਮ. ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 07-01-2026
ਜਲਾਲਾਬਾਦ, 6 ਜਨਵਰੀ (ਕਰਨ ਚੁਚਰਾ)-ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਤੋਂ ਹੈਲੀਕਾਪਟਰ ਦੀ ਆਰ. ਟੀ. ਆਈ. ਮੰਗਣ ਵਾਲੇ ਤੇ ਕੁੱਝ ਪੱਤਰਕਾਰਾਂ ਦੇ ਖ਼ਿਲਾਫ਼ ਕੀਤੇ ਪਰਚੇ ਦੀ ਚਹੁੰ ਤਰਫ਼ੋਂ ਨਿੰਦਾ ਹੋ ਰਹੀ ਹੈ | ਇਸੇ ਪਰਚੇ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਬਲਾਕ ਜਲਾਲਾਬਾਦ ਵਲੋਂ ਝੂਠੇ ਪਰਚੇ ਨੂੰ ਰੱਦ ਕਰਾਉਣ ਲਈ ਪੰਜਾਬ ਦੇ ਰਾਜਪਾਲ ਦੇ ਨਾਂਅ ਇਕ ਮੰਗ-ਪੱਤਰ ਐੱਸ. ਡੀ. ਐਮ. ਦਫ਼ਤਰ ਸੌਂਪਿਆ | ਜ਼ਿਲ੍ਹਾ ਪ੍ਰਧਾਨ ਟੋਨੀ ਛਾਬੜਾ, ਬਲਾਕ ਪ੍ਰਧਾਨ ਕੁਲਦੀਪ ਸਿੰਘ ਬਰਾੜ, ਜਨਰਲ ਸਕੱਤਰ ਹਰਪ੍ਰੀਤ ਸਿੰਘ ਮਹਿਮੀ, ਜ਼ਿਲ੍ਹਾ ਸਕੱਤਰ ਪਰਮਜੀਤ ਢਾਬਾਂ, ਸਲਾਹਕਾਰ ਹੈਪੀ ਕਾਠਪਾਲ, ਰਮਨ ਵਾਟਸ, ਐਡਵੋਕੇਟ ਕਰਨ ਚੂਚਰਾ, ਅਸ਼ਵਨੀ ਕਾਠਪਾਲ, ਸਤਨਾਮ ਸਿੰਘ ਫਲੀਆਵਾਲਾ, ਅਮਨਦੀਪ ਸਿੰਘ, ਅਸ਼ੋਕ ਲਾਧੂਕਾ, ਮਲਕੀਤ ਸਿੰਘ ਆਦਿ ਮੌਜੂਦ ਸਨ | ਐੱਸ. ਡੀ. ਐਮ. ਜਲਾਲਾਬਾਦ ਨਾਲ ਗੱਲਬਾਤ ਦੌਰਾਨ ਪੱਤਰਕਾਰਾਂ ਨੇ ਕਿਹਾ ਕਿ ਲੋਕਤੰਤਰ ਦਾ ਚੌਥਾ ਥੰਮ੍ਹ ਸਮਝੇ ਜਾਂਦੇ ਮੀਡੀਆ ਨਾਲ ਜੁੜੇ ਪੱਤਰਕਾਰਾਂ ਤੋਂ ਇਲਾਵਾ ਆਰ. ਟੀ. ਆਈ. ਐਕਟਵਿਸਟ ਅਤੇ ਸੋਸ਼ਲ ਮੀਡੀਆ ਕਾਰਕੁਨਾਂ 'ਤੇ ਲੁਧਿਆਣਾ ਪੁਲਿਸ ਵਲੋਂ ਮੁਕੱਦਮਾ ਥਾਣਾ ਸਾਈਬਰ ਕ੍ਰਾਈਮ ਵਿਚ ਝੂਠਾ ਦਰਜ ਕੀਤਾ ਗਿਆ ਹੈ | ਜਿਸ ਦੀ ਸਮੁੱਚਾ ਪੱਤਰਕਾਰ ਭਾਈਚਾਰਾ ਜ਼ੋਰਦਾਰ ਨਿੰਦਾ ਕਰਦਾ ਹੈ | ਉਨ੍ਹਾਂ ਮੰਗ ਕੀਤੀ ਕਿ ਇਹ ਪਰਚਾ ਤੁਰੰਤ ਰੱਦ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਸਮੀਖਿਆ ਮੀਟਿੰਗ ਅਗਲੀ ਖ਼ਬਰ ਪੀ. ਓ. ਸਟਾਫ਼ ਵਲੋਂ 1 ਭਗੌੜਾ ਕਾਬੂ
Ad Position 24