26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਸਮੀਖਿਆ ਮੀਟਿੰਗ

Ad Position 21
No active advertisement
ਅਜੀਤ ਡੈਸਕ 07-01-2026
ਫ਼ਾਜ਼ਿਲਕਾ, 6 ਜਨਵਰੀ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦਾ ਮੁੱਖ ਮਕਸਦ ਮੁੱਖਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡਾਂ ਦੀ ਤਿਆਰੀ, ਵੰਡ ਤੇ ਹੋਰ ਚੱਲ ਰਹੇ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ | ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਗ਼ਰੀਬ ਤੇ ਮੱਧ ਵਰਗ ਪਰਿਵਾਰਾਂ ਲਈ ਵੱਡਾ ਵਰਦਾਨ ਸਾਬਤ ਹੋ ਰਹੀ ਹੈ | ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਆਉਣ ਵਾਲੇ ਸਮੇਂ 'ਚ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਤੇ ਐਮਪੈਨਲਡ ਪ੍ਰਾਈਵੇਟ ਹਸਪਤਾਲਾਂ 'ਚ ਪ੍ਰਦਾਨ ਕੀਤਾ ਜਾਵੇਗਾ | ਉਨ੍ਹਾਂ ਨੇ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਮੈਦਾਨੀ ਪੱਧਰ 'ਤੇ ਲੋਕਾਂ ਨੂੰ ਇਸ ਯੋਜਨਾ ਬਾਰੇ ਪੂਰੀ ਜਾਣਕਾਰੀ ਦੇਣ ਤੇ ਯੋਗ ਪਰਿਵਾਰਾਂ ਦੇ ਕਾਰਡ ਬਣਵਾਉਣ 'ਚ ਮਦਦ ਕਰਨ ਤੇ ਆਸ਼ਾ ਪੱਧਰੀ ਮੀਟਿੰਗ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂਕਿ ਹਰ ਕੋਈ ਆਪਣਾ ਤੇ ਪਰਿਵਾਰਿਕ ਮੈਂਬਰ ਦਾ ਕਾਰਡ ਬਣਾਉਣ ਸਕੇ | ਮੀਟਿੰਗ 'ਚ ਇਹ ਵੀ ਜ਼ੋਰ ਦਿੱਤਾ ਗਿਆ ਕਿ ਕੋਈ ਵੀ ਯੋਗ ਪਰਿਵਾਰ ਸਿਹਤ ਬੀਮਾ ਯੋਜਨਾ ਦੇ ਲਾਭ ਤੋਂ ਵੰਚਿਤ ਨਾ ਰਹੇ | ਇਸ ਲਈ ਪਿੰਡਾਂ ਤੇ ਸ਼ਹਿਰੀ ਇਲਾਕਿਆਂ 'ਚ ਆਸ਼ਾ ਵਰਕਰ ਰਾਹੀਂ ਜਾਗਰੂਕਤਾ ਮੁਹਿੰਮਾਂ, ਕੈਂਪਾਂ ਤੇ ਘਰ-ਘਰ ਸੰਪਰਕ ਰਾਹੀਂ ਲੋਕਾਂ ਨੂੰ ਸਿਹਤ ਕਾਰਡ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ | ਸਿਵਲ ਸਰਜਨ ਨੇ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਲਈ ਮੈਦਾਨੀ ਕਰਮਚਾਰੀਆਂ ਦੀ ਭੂਮਿਕਾ ਬਹੁਤ ਅਹਿਮ ਹੈ | ਬਲਾਕ ਐਕਸਟੈਨਸ਼ਨ ਐਜੂਕੇਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਸਹੀ ਸੰਦੇਸ਼ ਲੋਕਾਂ ਤੱਕ ਪਹੁੰਚਾਉਣ, ਅਫ਼ਵਾਹਾਂ ਤੋਂ ਬਚਣ ਅਤੇ ਲੋਕਾਂ ਨੂੰ ਸਮੇਂ-ਸਿਰ ਸਿਹਤ ਸੇਵਾਵਾਂ ਲੈਣ ਲਈ ਉਤਸ਼ਾਹਿਤ ਕਰਨ | ਮੀਟਿੰਗ ਦੇ ਅੰਤ 'ਚ ਸਿਵਲ ਸਰਜਨ ਨੇ ਸਾਰੇ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ | ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਬਲਾਕ ਮਾਸ ਮੀਡੀਆ ਅਫ਼ਸਰ ਸੁਨੀਲ ਟੰਡਨ, ਸੁਸ਼ੀਲ ਕੁਮਾਰ, ਦਿਵੇਸ਼ ਕੁਮਾਰ, ਹਰਮੀਤ ਸਿੰਘ, ਬੀ. ਸੀ. ਸੀ. ਸੁਖਦੇਵ ਸਿੰਘ ਤੇ ਅਤਿੰਦਰਪਾਲ ਸਿੰਘ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਤਹਿਸੀਲ ਕੰਪਲੈਕਸ ਅਹਾਤੇ 'ਚ ਪੁਲਿਸ ਨੇ ਚਲਾਇਆ ਜਾਂਚ ਅਭਿਆਨ ਅਗਲੀ ਖ਼ਬਰ ਪੱਤਰਕਾਰਾਂ 'ਤੇ ਹੋਏ ਪਰਚੇ ਵਿਰੁੱਧ ਪੰਜਾਬ ਦੇ ਰਾਜਪਾਲ ਦੇ ਨਾਂਅ ਐੱਸ. ਡੀ. ਐਮ. ਨੂੰ ਸੌਂਪਿਆ ਮੰਗ ਪੱਤਰ
Ad Position 24