26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਾਤਰੀ ਮੌਤ ਦਰ ਨੂੰ ਘੱਟ ਕਰਨ ਲਈ ਸਿਵਲ ਸਰਜਨ ਦਫ਼ਤਰ ਵਿਖੇ ਕੀਤੀ ਮਾਤਰੀ ਮੌਤਾਂ ਦੀ ਸਮੀਖਿਆ

Ad Position 21
No active advertisement
ਅਜੀਤ ਡੈਸਕ 07-01-2026
ਫ਼ਾਜ਼ਿਲਕਾ, 6 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੁਆਰਾ ਜੱਚਾ-ਬੱਚਾ ਸਿਹਤ ਸੇਵਾਵਾਂ ਪੋ੍ਰਗਰਾਮ ਅਧੀਨ ਗਰਭਵਤੀ ਅÏਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਤੇ ਅÏਰਤਾਂ ਦੀ ਮਾਤਰੀ ਮੌਤ ਦਰ 'ਚ ਸੁਧਾਰ ਲਿਆਉਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ | ਇਸੇ ਸੰਬੰਧੀ ਡਾ. ਕਵਿਤਾ ਸਿੰਘ ਸਿਵਲ ਸਰਜਨ ਫ਼ਾਜ਼ਿਲਕਾ ਦੀ ਪ੍ਰਧਾਨਗੀ 'ਚ ਡਾ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਤੇ ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਮਾਤਰੀ ਮੌਤਾਂ ਦੇ ਕਾਰਨਾਂ ਦੀ ਸਮੀਖਿਆ ਕੀਤੀ ਗਈ | ਜਿਸ 'ਚ ਸੰਬੰਧਿਤ ਮੈਡੀਕਲ ਅਫ਼ਸਰ, ਗਾਇਨੀਕਾਲੋਜਿਸਟ, ਐੱਲ. ਐੱਚ. ਵੀ., ਏ. ਐੱਨ. ਐੱਮ. ਤੇ ਆਸ਼ਾ ਨੇ ਸ਼ਿਰਕਤ ਕੀਤੀ | ਇਸ ਮੌਕੇ ਚਰਚਾ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਮਾਤਰੀ ਮੌਤਾਂ ਦੀ ਘੋਖ ਕਰਨ ਤੋਂ ਬਾਅਦ ਇਹ ਤੱਥ ਨਿਕਲ ਕੇ ਸਾਹਮਣੇ ਆਏ ਹਨ ਕਿ ਇਨ੍ਹਾਂ ਮੌਤਾਂ ਦਾ ਮੁੱਖ ਕਾਰਨ ਹਾਈ ਰਿਸਕ ਪ੍ਰੈਗਨੈਂਸੀ ਹੈ | ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਤੇ ਸੰਬੰਧਿਤ ਸਟਾਫ਼ ਨੂੰ ਕਿਹਾ ਕਿ ਮਾਤਰੀ ਮੌਤ ਦਰ ਨੂੰ ਘਟਾਉਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣ | ਹਾਈ ਰਿਸਕ ਗਰਭਵਤੀ ਅÏਰਤਾਂ ਦੀ ਸੂਚੀ ਤਿਆਰ ਕੀਤੀ ਜਾਵੇ ਤੇ ਉਨ੍ਹਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ | ਉਨ੍ਹਾਂ ਦੇ ਰੁਟੀਨ ਚੈੱਕਅਪ ਤੋਂ ਵਾਧੂ ਚੈੱਕਅਪ ਕੀਤੇ ਜਾਣ ਅਤੇ ਉਨ੍ਹਾਂ ਦਾ ਫਾਲੋਅਪ ਅਤੇ ਮੈਡੀਕਲ ਚੈੱਕਅਪ ਯਕੀਨੀ ਬਣਾਇਆ ਜਾਵੇ ਤਾਂ ਕਿ ਲੋੜ ਪੈਣ 'ਤੇ ਸਮੇਂ ਰਹਿੰਦਿਆਂ ਉਨ੍ਹਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਕੇ ਮਾਤਰੀ ਮੌਤ ਦਰ ਨੂੰ ਘਟਾਇਆ ਜਾ ਸਕੇ | ਹਰ ਗਰਭਵਤੀ ਅÏਰਤ ਦੀ ਜਲਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ | ਉਸ ਦੇ ਸਾਰੇ ਚੈੱਕਅਪ ਜਿਵੇਂ ਕਿ ਵਜ਼ਨ, ਬਲੱਡ ਪੈਂਥਰ, ਸ਼ੂਗਰ ਐੱਚ. ਬੀ., ਥਾਇਰਾਇਡ, ਹੈਪੈਟਾਇਟਸ, ਅਲਟਰਾ ਸਾਊਾਡ, ਈ. ਸੀ. ਜੀ. ਤੇ ਹੋਰ ਜ਼ਰੂਰੀ ਚੈੱਕਅਪ ਸਮੇਂ ਸਿਰ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਗਰਭਵਤੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਗਰਭਵਤੀਆਂ ਨੂੰ ਸੰਤੁਲਿਤ ਖ਼ੁਰਾਕ ਦਿੱਤੀ ਜਾਵੇ ਤਾਂ ਕਿ ਤੰਦਰੁਸਤ ਬੱਚਾ ਪੈਦਾ ਹੋਵੇ | ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਸਪੈਸ਼ਲਿਸਟ ਡਾਕਟਰਾਂ ਵਲੋਂ ਗਰਭਵਤੀ ਮਾਵਾਂ ਖ਼ਾਸ ਕਰਕੇ ਹਾਈ ਰਿਸਕ ਮਾਵਾਂ ਦੇ ਚੈੱਕਅਪ ਤੇ ਇਲਾਜ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ | ਇਸ ਸਮੇਂ ਡਾ. ਵੀਨੂੰ ਦਾਬੜਾ, ਡਾ. ਅੰਕੁਸ਼, ਡਾ. ਸੁਰਿੰਦਰ, ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਪੂਜਾ, ਪ੍ਰਕਾਸ਼ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬੇ ਭਰ ਦੇ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਸੰਘਰਸ਼ ਦੌਰਾਨ ਜੇਲ੍ਹ 'ਚ ਬੰਦ ਸਾਥੀਆਂ ਦੀ ਰਿਹਾਈ ਲਈ ਕੀਤੀ ਮੰਗ-ਉਡੀਕ ਚ... ਅਗਲੀ ਖ਼ਬਰ ਸਾਂਝਾ ਮੁਲਾਜ਼ਮ ਏਕਤਾ ਨੇ ਸ਼ਹਿਰ 'ਚ ਕੱਢਿਆ ਮੋਮਬੱਤੀ ਮਾਰਚ
Ad Position 24