26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਗੰਡਾਸੀ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਭਰਾ ਖ਼ਿਲਾਫ਼ ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 07-01-2026
ਜਲਾਲਾਬਾਦ, 6 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਚੱਕ ਖੇੜੇ ਵਾਲਾ ਉਰਫ਼ ਜੈਮਲ ਵਾਲਾ ਵਿਖੇ ਦੋ ਭਰਾਵਾਂ ਵਿਚਾਲੇ ਹੋਈ ਲੜਾਈ ਦੇ ਸੰਬੰਧ 'ਚ ਥਾਣਾ ਵੈਰੋਕੇ ਦੀ ਪੁਲਿਸ ਵਲੋਂ ਇਕ ਵਿਅਕਤੀ ਦੇ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ਐੱਚ. ਸੀ. ਕਿਰਨਦੀਪ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਗਜੀਤ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਚੱਕ ਖੇੜੇ ਵਾਲਾ ਉਰਫ਼ ਜੈਮਲ ਵਾਲਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਬੀਤੇ ਦਿਨ 1 ਜਨਵਰੀ 2026 ਨੂੰ ਦੁਪਹਿਰੇ ਉਹ ਆਪਣੇ ਘਰ ਵਿਚ ਬੈਠਾ ਸੀ ਤਾਂ ਉਸ ਦੇ ਭਰਾ ਜਸਪਾਲ ਸਿੰਘ ਨੇ ਦਸਤੀ ਗੰਡਾਸੀ ਨਾਲ ਉਸ ਦੇ ਸਿਰ 'ਚ ਮਾਰ ਦਿੱਤੀ ਅਤੇ ਜ਼ਖ਼ਮੀ ਕਰ ਦਿੱਤਾ ਗਿਆ | ਜਿਸ 'ਤੇ ਪੁਲਿਸ ਨੇ ਜਗਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਜਸਪਾਲ ਸਿੰਘ ਖ਼ਿਲਾਫ਼ ਥਾਣਾ ਵੈਰੋਕੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ 'ਚ ਕੱਲ੍ਹ ਸ਼ਹਿਰ ਬੰਦ ਦਾ ਐਲਾਨ, ਵਧਦੀਆਂ ਚੋਰੀਆਂ ਕਾਰਨ ਵਪਾਰ ਮੰਡਲ ਵਿਚ ਰੋਸ ਅਗਲੀ ਖ਼ਬਰ 'ਆਪ' ਆਗੂ ਕੈਂਡੋਵਾਲ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24