26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਯੂਥ ਆਗੂ ਬੱਬਲ ਬੁੱਟਰ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 07-01-2026
ਅਬੋਹਰ, 6 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਨੂੰ ਅਬੋਹਰ ਹਲਕੇ ਵਿਚ ਉਸ ਸਮੇਂ ਹੋਰ ਤਾਕਤ ਮਿਲੀ ਜਦ ਹਲਕਾ ਅਬੋਹਰ ਤੋਂ ਨੌਜਵਾਨ ਕਿਸਾਨ ਆਗੂ ਬੱਬਲ ਬੁੱਟਰ, ਰਮਨ ਬਿਸ਼ਨੋਈ, ਯੂਥ ਆਗੂ ਰਵਿੰਦਰ ਸਿੰਘ ਸਿੱਧੂ ਨੇ ਆਪਣੇ ਸਾਥੀਆਂ ਸਣੇ ਕਿਸਾਨੀ ਦੇ ਨਾਲ-ਨਾਲ ਰਾਜਸੀ ਪਾਰੀ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਮੁੜ ਸ਼ੁਰੂ ਕੀਤੀ | ਜਿਸ ਤਹਿਤ ਹਲਕਾ ਅਬੋਹਰ ਦੇ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦੀ ਅਗਵਾਈ ਹੇਠ ਪਿੰਡ ਬਾਦਲ ਵਿਖੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਕਤ ਯੂਥ ਆਗੂਆਂ ਨੂੰ ਸਿਰੋਪਾਓ ਪਾ ਕੇ ਅਕਾਲੀ ਦਲ 'ਚ ਸ਼ਾਮਿਲ ਕੀਤਾ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਭ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ | ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਕਿਹਾ ਕਿ ਹੁਣ ਅਬੋਹਰ ਹਲਕੇ ਵਿਚ ਅਕਾਲੀ ਦਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਬੱਬਲ ਬੁੱਟਰ ਨੇ ਕਿਹਾ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਸਮਰੱਥ ਹੈ ਜਦ ਕਿ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਨੇ ਹਮੇਸ਼ਾ ਹੀ ਪੰਜਾਬ ਨੂੰ ਬਰਬਾਦ ਤੇ ਕਰਜ਼ਾਈ ਕਰਨ ਵਾਲੇ ਫ਼ੈਸਲੇ ਲਾਗੂ ਕੀਤੇ ਹਨ | ਅਬੋਹਰ ਹਲਕੇ 'ਚ ਨੌਜਵਾਨਾਂ ਨੂੰ ਖੇਤਰੀ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਸਾਹਿਲ ਛਾਬੜਾ, ਰਵੀਦੀਪ ਧਾਲੀਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਵਲੋਂ ਬੱਚਿਆਂ ਲਈ ਨਵੇਂ ਝੂਲੇ ਦਾ ਉਦਘਾਟਨ ਅਗਲੀ ਖ਼ਬਰ ਕਿ੍ਸ਼ਨ ਲਾਲ ਸਪੋਰਟਸ ਕਲੱਬ ਨੇ ਪਿੰਡ ਕਟਹਿੜਾ 'ਚ 8ਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ
Ad Position 24