ਮੱਖੂ, 6 ਜਨਵਰੀ (ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਹੈੱਡ ਕਾਂਸਟੇਬਲ ਰਛਪਾਲ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਵਾਂ ਚੈਕਿੰਗ ਦੇ ਸਬੰਧ 'ਚ ਨੇੜੇ ਸ਼ਮਸ਼ਾਨਘਾਟ ਪਹੁੰਚੇ ਤਾਂ 1 ਔਰਤ ਸ਼ੈੱਡ 'ਚ ਬੈਠੀ ਦਿਖਾਈ ਦਿੱਤੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ, ਜਿਸ ਨੂੰ ਕਾਬੂ ਕਰਕੇ ਉਸ ਪਾਸੋਂ ਕਬਜ਼ੇ 'ਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਮੁਲਜ਼ਮ ਦੀ ਪਛਾਣ ਮੰਗੋ ਵਾਸੀ ਮੁਹੰਮਦ ਮੱਖੂ ਵਜੋਂ ਹੋਈ, ਜਿਸ ਖ਼ਿਲਾਫ਼ ਥਾਣਾ ਮੱਖੂ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |