26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਕੈਪਟਨ ਦੀ ਸਰਕਾਰ ਵੇਲੇ ਕੁਝ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਹੋਣ ਦਿੱਤਾ ਗਿਆ-ਡੱਲੇਵਾਲ

Ad Position 21
No active advertisement
ਅਜੀਤ ਡੈਸਕ 07-01-2026
ਮੰਡੀ ਅਰਨੀਵਾਲਾ, 6 ਜਨਵਰੀ (ਨਿਸ਼ਾਨ ਸਿੰਘ ਮੋਹਲ਼ਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੇ ਪਿੰਡ ਸ਼ਾਹਪੁਰਾ ਵਿਖੇ ਇਕ ਕਿਸਾਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੇਲੇ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਲਈ ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ 'ਚ ਕੁਝ ਜਥੇਬੰਦੀਆਂ ਵਲੋਂ ਇਸ ਕਰਜ਼ੇ ਨੂੰ ਨਾ ਮੁਆਫ਼ ਕਰਨ ਦੀ ਵਕਾਲਤ ਸਰਕਾਰ ਕੋਲ ਕੀਤੀ ਗਈ, ਜਿਸ ਕਰਕੇ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਹੋ ਸਕਿਆ | ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੁਬਾਰਾ ਤੋਂ ਬਿਜਲੀ ਸੋਧ ਬਿਲ ਲਾਗੂ ਕਰਨ ਲਈ ਪੱਬਾਂ ਭਾਰ ਹੈ, ਜਦਕਿ ਕਿਸਾਨੀ ਅੰਦੋਲਨ ਵੇਲੇ ਸਰਕਾਰ ਨੇ ਕਿਸਾਨਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਵੇਗਾ | ਜੇਕਰ ਸਰਕਾਰ ਇਸ ਬਿੱਲ ਨੂੰ ਲਾਗੂ ਕਰਦੀ ਹੈ ਤਾਂ ਇਹ ਲੋਕਾਂ ਨਾਲ ਧੋਖਾ ਹੋਵੇਗਾ | ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਬਿਜਲੀ ਸੋਧ ਬਿੱਲ ਹੀ ਨਹੀਂ ਬਲਕਿ ਸਰਕਾਰ ਵਲੋਂ ਬੀਜ ਐਕਟ ਜੋ ਲਾਗੂ ਕੀਤਾ ਜਾ ਰਿਹਾ ਹੈ, ਉਸ ਸਮੇਤ ਸਵਾਮੀਨਾਥਨ ਦੀ ਰਿਪੋਰਟ ਅਤੇ ਐਮ. ਐੱਸ. ਪੀ. ਨੂੰ ਲੈ ਕੇ ਜਲਦ ਹੀ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਾਂ | ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ 'ਚ ਨਵੀਂ ਖੇਤੀ ਨੀਤੀ ਜੇਕਰ ਲਾਗੂ ਹੁੰਦੀ ਹੈ ਤਾਂ ਉਹ ਕਿਸਾਨ ਪੱਖੀ ਨਹੀਂ ਹੋਵੇਗੀ, ਕਿਉਂਕਿ ਕੋਈ ਵੀ ਸਰਕਾਰ ਕਿਸਾਨ ਪੱਖੀ ਨੀਤੀਆਂ ਲਾਗੂ ਨਹੀਂ ਕਰ ਰਹੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਚੱਕ ਪੱਖੀ, ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਸ਼ਾਹਪੁਰਾ, ਬਲਾਕ ਪ੍ਰਧਾਨ ਕਾਕਾ ਸਿੰਘ ਚਹਿਲ, ਰਜਿੰਦਰ ਸਿੰਘ, ਇਕਾਈ ਪ੍ਰਧਾਨ ਕੌਰ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਮੰਦਰ ਸਿੰਘ, ਜਸਵੰਤ ਸਿੰਘ, ਪਰਮਿੰਦਰ ਸਿੰਘ ਨੂਰਪੁਰਾ, ਹਰਜਿੰਦਰ ਸਿੰਘ ਨੀਟਾ, ਜਸਕਰਨ ਸਿੰਘ ਬੁਰਜ ਹਨੂਮਾਨਗੜ੍ਹ, ਅਸ਼ੋਕ ਕੁਮਾਰ ਸੈਕਟਰੀ, ਗੁਰਕੀਰਤਨ ਸਿੰਘ, ਜਿੰਦਰਪਾਲ ਵੜਿੰਗ, ਨਾਜ਼ਮ ਸਿੰਘ, ਪਰਮਜੀਤ ਸਿੰਘ ਸਰਪੰਚ, ਜਸਕਰਨ ਸਿੰਘ, ਨਵਦੀਪ ਸਿੰਘ, ਬਲਕਾਰ ਸਿੰਘ, ਹਰਪ੍ਰੀਤ ਸਿੰਘ, ਜਗਦੇਵ ਸਿੰਘ, ਨਿਰਵੈਰ ਸਿੰਘ ਅÏਲਖ , ਹਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਸਤਵਿੰਦਰ ਸਿੰਘ, ਜਗਸੀਰ ਸਿੰਘ ਪ੍ਰਧਾਨ, ਕੁਲਦੀਪ ਸਿੰਘ ਤੇ ਹੋਰ ਵੀ ਕਿਸਾਨ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਨੇ ਖਾਦ ਵਿਕੇ੍ਰਤਾਵਾਂ ਨਾਲ ਖਾਦਾਂ ਦੀ ਟੈਗਿੰਗ, ਸਟਾਕਿੰਗ ਤੇ ਪੋਸ਼ ਮਸ਼ੀਨਾਂ ਸੰਬੰਧੀ ਕੀਤੀ ਮੀ... ਅਗਲੀ ਖ਼ਬਰ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ
Ad Position 24