26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

'ਆਪ' ਦਾ ਨੌਜਵਾਨ ਆਗੂ ਸਾਥੀਆਂ ਸਣੇ ਭਾਜਪਾ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 07-01-2026
ਅਬੋਹਰ, 6 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਅਬੋਹਰ 'ਚ ਰਾਜਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ | ਜਿਸ ਤਹਿਤ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ਫ਼ਾ ਨੌਜਵਾਨ ਆਗੂ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਿਆ ਹੈ | ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਮੋਹਿਤ ਉਰਫ਼ ਮੰਨੂ ਦਾ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਸਮੇਤ ਸੀਨੀਅਰ ਪਾਰਟੀ ਆਗੂਆਂ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਨੂੰ ਪੂਰਾ ਸਤਿਕਾਰ ਦੇਣ ਤੇ ਸੰਗਠਨ 'ਚ ਸਰਗਰਮ ਭੂਮਿਕਾ ਦੇਣ ਦਾ ਭਰੋਸਾ ਦਿੱਤਾ | ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਮੋਹਿਤ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਦਿੱਲੀ 'ਚ ਪਾਰਟੀ ਵਲੋਂ ਕੀਤੇ ਗਏ ਕੁਝ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਰਾਜਨੀਤੀ ਵਿਚ ਸਰਗਰਮ ਹੋਏ ਸਨ | ਉਨ੍ਹਾਂ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ਤੋਂ ਖ਼ਫ਼ਾ ਹੋ ਕੇ ਵਿਧਾਇਕ ਸੰਦੀਪ ਜਾਖੜ ਦੇ ਕੰਮਕਾਰ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ | ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਅਬੋਹਰ ਵਿਚ ਜਦ ਵੀ ਵਿਕਾਸ ਕਾਰਜ ਹੋਏ ਹਨ ਤਦ ਹੀ ਜਾਖੜ ਪਰਿਵਾਰ ਨੇ ਇਕ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਉਨ੍ਹਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿਚ ਅਬੋਹਰ ਜਾਂ ਪੰਜਾਬ ਵਿਚ ਕੋਈ ਮਹੱਤਵਪੂਰਨ ਵਿਕਾਸ ਕਾਰਜ ਨਹੀਂ ਹੋਇਆ | ਇਸ ਮੌਕੇ ਰਮੇਸ਼ ਗਾਂਧੀ, ਦੀਪਕ ਛਾਪੋਲਾ, ਮੇਹਰ ਚੰਦ ਤਨੇਜਾ, ਮੰਗਤ ਰਾਏ ਬੱਠਲਾ, ਪ੍ਰੇਮ ਚੁੱਘ, ਸ੍ਰੀਮਤੀ ਚੰਦਰ ਕਾਂਤਾ, ਸ੍ਰੀਮਤੀ ਨੀਲਮ ਸਹਿਗਲ, ਵਿਜੈ ਛਾਬੜਾ ਆਦਿ ਤੋਂ ਇਲਾਵਾ ਮੁਹੱਲਾ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਗ਼ਰੀਬ ਨਿਵਾਜ ਵੈੱਲਫੇਅਰ ਸੁਸਾਇਟੀ ਨੇ ਲੋੜਵੰਦਾਂ ਨੂੰ ਕੰਬਲ ਵੰਡੇ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਮੀਟਿੰਗ
Ad Position 24