26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਗ਼ਰੀਬ ਨਿਵਾਜ ਵੈੱਲਫੇਅਰ ਸੁਸਾਇਟੀ ਨੇ ਲੋੜਵੰਦਾਂ ਨੂੰ ਕੰਬਲ ਵੰਡੇ

Ad Position 21
No active advertisement
ਅਜੀਤ ਡੈਸਕ 07-01-2026
ਫ਼ਾਜ਼ਿਲਕਾ, 6 ਜਨਵਰੀ (ਦਵਿੰਦਰ ਪਾਲ ਸਿੰਘ)-ਵੱਧ ਰਹੀ ਸਰਦੀ ਦੇ ਪ੍ਰਕੋਪ ਨੂੰ ਦੇਖਦਿਆਂ ਮਨੁੱਖਤਾ ਦੀ ਸੇਵਾ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਗ਼ਰੀਬ ਨਿਵਾਜ ਵੈੱਲਫੇਅਰ ਸੁਸਾਇਟੀ ਵਲੋਂ ਇਕ ਵਿਸ਼ੇਸ਼ ਉਪਰਾਲਾ ਕੀਤਾ | ਇਸ ਦੌਰਾਨ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਠੰਢ ਤੋਂ ਬਚਾਉਣ ਲਈ ਕੰਬਲ ਵੰਡੇ ਗਏ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਲਾਦ ਸਿੰਘ ਧਾਲੀਵਾਲ ਤੇ ਗ਼ਰੀਬ ਨਿਵਾਜ ਵੈੱਲਫੇਅਰ ਸੁਸਾਇਟੀ ਆਲ ਇੰਡੀਆ ਦੇ ਚੀਫ਼ ਸਕੱਤਰ ਬਾਬਾ ਬਲਜੀਤ ਸਿੰਘ ਸੈਣੀਆਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਹੀ ਸਭ ਤੋਂ ਵੱਡਾ ਧਰਮ ਹੈ ਤੇ ਅਜਿਹੇ ਸੇਵਾ ਕਾਰਜ ਭਵਿੱਖ ਵਿਚ ਵੀ ਜਾਰੀ ਰਹਿਣਗੇ | ਸਮਾਗਮ 'ਚ ਆਲ ਇੰਡੀਆ ਚੇਅਰਮੈਨ ਅੰਗਰੇਜ਼ ਸਿੰਘ ਗੋਰਾ, ਅੰਗਰੇਜ਼ ਸਿੰਘ ਤਿਉਣਾ ਕੋਠੀ, ਭਰਪੂਰ ਸਿੰਘ, ਗੁਰਦੀਪ ਸਿੰਘ, ਅਵਤਾਰ ਸਿੰਘ ਡੀ. ਸੀ., ਨੰਬਰਦਾਰ ਹਰਜਿੰਦਰ ਸਿੰਘ, ਬਲਵੀਰ ਕੌਰ ਝੂੰਬਾ, ਕਮਲਦੀਪ ਕੌਰ, ਗਗਨ ਬਾਂਮਾ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ 'ਚ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਏਟਕ ਬਲਾਕ ਜਲਾਲਾਬਾਦ ਦੀ ਕਾਰਜਕਾਰਨੀ ਹੋਈ ਚੋਣ ਅਗਲੀ ਖ਼ਬਰ 'ਆਪ' ਦਾ ਨੌਜਵਾਨ ਆਗੂ ਸਾਥੀਆਂ ਸਣੇ ਭਾਜਪਾ 'ਚ ਸ਼ਾਮਿਲ
Ad Position 24