ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਸਮਾਧ ਨੇੜੇ ਪੁੱਜੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਲਖਵਿੰਦਰ ਸਿੰਘ ਉਰਫ਼ ਸੁੱਖੀ ਪੁੱਤਰ ਕੁਲਵੰਤ ਸਿੰਘ ਵਾਸੀ ਓਡਾ ਵਾਲੀ ਚੋਰੀ ਕਰਕੇ ਚੋਰੀ ਦਾ ਸਾਮਾਨ ਅੱਗੇ ਵੇਚਣ ਦਾ ਆਦੀ ਹੈ | ਜੇਕਰ ਹੁਣੇ ਢੁਕਵੀਂ ਜਗਾਂ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ | ਪੁਲਿਸ ਨੇ ਨਾਕਾਬੰਦੀ ਕਰਕੇ ਉਸ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |