17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਗਾਡਵਿਨ ਪਬਲਿਕ ਸਕੂਲ ਘੱਲੂ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

Ad Position 21
No active advertisement
ਅਜੀਤ ਡੈਸਕ 24-01-2026
ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ 'ਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ | ਪ੍ਰੋਗਰਾਮ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਬਸੰਤ ਪੰਚਮੀ ਨੂੰ ਸਮਰਪਿਤ ਕਵਿਤਾਵਾਂ, ਗੀਤ ਅਤੇ ਸ਼ਾਨਦਾਰ ਨਿ੍ਤ ਪੇਸ਼ ਕੀਤੇ ਗਏ | ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਬੱਚਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੰਦਿਆਂ ਇਸ ਤਿਉਹਾਰ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੁੜਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਖ਼ੁਸ਼ਹਾਲੀ ਤੇ ਤਰੱਕੀ ਦਾ ਪ੍ਰਤੀਕ ਹੈ ਅਤੇ ਸਾਨੂੰ ਆਪਣੀਆਂ ਖ਼ੁਸ਼ੀਆਂ ਦੂਜਿਆਂ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ | ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਚਪਨ ਇਨਸਾਨ ਦੇ ਜੀਵਨ ਦਾ ਸਭ ਤੋਂ ਸੁਹਾਵਣਾ ਸਮਾਂ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਮੇਂ-ਸਮੇਂ 'ਤੇ ਅਜਿਹੇ ਪ੍ਰੋਗਰਾਮ ਉਲੀਕੇ ਜਾਂਦੇ ਹਨ | ਤਿਉਹਾਰ ਦੇ ਮੌਕੇ ਛੋਟੇ ਬੱਚੇ ਪੀਲੇ ਰੰਗ ਦੇ ਕੱਪੜੇ ਪਹਿਨ ਕੇ ਤੇ ਪੀਲੇ ਰੰਗ ਦੇ ਪਕਵਾਨ ਲੈ ਕੇ ਸਕੂਲ ਪਹੁੰਚੇ | ਵਿਦਿਆਰਥੀਆਂ ਨੇ ਮੈਦਾਨ ਵਿਚ ਖ਼ੂਬ ਪਤੰਗਬਾਜ਼ੀ ਕੀਤੀ ਅਤੇ ਇਕ-ਦੂਜੇ ਦੇ ਪਤੰਗ ਕੱਟ ਕੇ ਜਸ਼ਨ ਮਨਾਇਆ | ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਮੂਹ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ |
Ad Position 22
No active advertisement
ਪਿਛਲੀ ਖ਼ਬਰ ਮੰਡੀ ਦੇ ਬਾਜ਼ਾਰ 'ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੈਲੀ ਕੱਢੀ ਅਗਲੀ ਖ਼ਬਰ ਡੀ. ਏ. ਵੀ. ਸਕੂਲ ਹਰੀਪੁਰਾ ਨੇ ਬਸੰਤ ਪੰਚਮੀ 'ਤੇ ਵੈਦਿਕ ਹਵਨ ਦਾ ਆਯੋਜਨ
Ad Position 24