17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੰਡੀ ਦੇ ਬਾਜ਼ਾਰ 'ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 24-01-2026
ਮੰਡੀ ਰੋੜਾਂਵਾਲੀ, 23 ਜਨਵਰੀ (ਮਨਜੀਤ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਥਾਨਕ ਮੰਡੀ ਰੋੜਾਂਵਾਲੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਵਰਿੰਦਰ ਕੁਮਾਰ ਵਿੰਦੂ ਕੰਬੋਜ ਤੇ ਮੰਡੀ ਦੇ ਸਰਪੰਚ ਬਲਵਿੰਦਰ ਸਿੰਘ ਸਾਹਿਬ ਸੰਧੂ ਦੀ ਅਗਵਾਈ ਹੇਠ ਮੰਡੀ ਦੇ ਬਾਜ਼ਾਰ 'ਚ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ | ਗੱਲਬਾਤ ਕਰਦਿਆਂ ਸਰਪੰਚ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਨਸ਼ਾ ਵੇਚਣ ਵਾਲਿਆਂ ਨੂੰ ਪੁਲਿਸ ਵਲੋਂ ਫੜ ਕੇ ਜੇਲ੍ਹਾਂ ਅੰਦਰ ਸੁੱਟਿਆ ਜਾ ਰਿਹਾ ਹੈ ਅਤੇ ਨਸ਼ਾ ਕਰਨ ਵਾਲਿਆਂ ਵਿਰੁੱਧ ਵੀ ਮਾਮਲੇ ਦਰਜ ਕੀਤੇ ਜਾ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕੇ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦੇਣ | ਇਸ ਮੌਕੇ ਏ. ਐੱਸ. ਆਈ ਜਗਦੀਸ਼ ਕੁਮਾਰ, ਆੜ੍ਹਤੀ ਭਾਰਤ ਭੂਸ਼ਨ ਰਾਜਦੇਵ, ਰੰਮਾ ਬਰਾੜ, ਪੰਚਾਇਤ ਸਕੱਤਰ ਰਜੀਵ ਸ਼ਰਮਾ, ਅਜੇ ਕੁਮਾਰ ਕਾਲੜਾ, ਪੰਚ ਬਿਕਰਮਜੀਤ ਸਿੰਘ ਗਿੱਲ, ਪੰਚ ਪਰਮਾਨੰਦ, ਕਰਨ ਫੂਲ, ਪੰਚ ਲੱਕੀ ਨਾਗਪਾਲ, ਕਮਲ ਸਿੱਧੂ, ਸੰਦੀਪ ਕੁਮਾਰ, ਮਾਸਟਰ ਹੀਰਾ ਲਾਲ, ਰਾਜ ਕੁਮਾਰ ਮਹਿਰਾ, ਪੰਚ ਸੁਰਜੀਤ ਸਿੰਘ, ਪੰਚ ਸੁਨੀਲ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਲੋਕ ਭਲਾਈ ਸਭਾ ਵਲੋਂ ਬੱਚਿਆਂ ਨੂੰ ਜਰਸੀਆਂ ਵੰਡੀਆਂ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ
Ad Position 24