ਫ਼ਿਰੋਜ਼ਪੁਰ, 23 ਜਨਵਰੀ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਨੇ ਗੁਪਤ ਸੂਚਨਾ 'ਤੇ ਇਕ ਵਿਅਕਤੀ ਨੂੰ 6 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸੰਬੰਧ ਵਿਚ ਰਵਾਨਾ ਸੀ ਤਾਂ ਇਸ ਦੌਰਾਨ ਪੁਲਿਸ ਪਾਰਟੀ ਨੇ ਚੁੰਗੀ ਨੰਬਰ 7 ਵਿਖੇ ਖ਼ਾਸ ਮੁਖ਼ਬਰ ਨੇ ਦੱਸਿਆ ਕਿ ਕਰਿਸ਼ ਉਰਫ਼ ਸੰਮਨ ਪੁੱਤਰ ਅਮਨਦੀਪ ਸਿੰਘ ਵਾਸੀ ਬੋਹੜ ਵਾਲੀ ਗਲੀ ਬਸਤੀ ਭੱਟੀਆਂ ਵਾਲੀ, ਫ਼ਿਰੋਜ਼ਪੁਰ ਸ਼ਹਿਰ ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਉਹ ਇਸ ਵਕਤ ਵੀ ਸ਼ਮਸ਼ਾਨਘਾਟ ਰੋਡ 'ਤੇ ਝਾੜੀਆਂ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਜੇਕਰ ਉਸ 'ਤੇ ਛਾਪੇਮਾਰੀ ਕੀਤੀ ਜਾਵੇ ਤਾਂ ਹੈਰੋਇਨ ਬਰਾਮਦ ਹੋ ਸਕਦੀ ਹੈ | ਪੁਲਿਸ ਨੇ ਦੱਸਿਆ ਕਿ ਛਾਪੇਮਾਰੀ ਕਰਨ 'ਤੇ ਦੋਸ਼ੀ ਕਰਿਸ਼ ਕੋਲੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |