17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ

Ad Position 21
No active advertisement
ਅਜੀਤ ਡੈਸਕ 24-01-2026
ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ | ਇਸ ਸ਼ੁੱਭ ਮੌਕੇ ਮਾਂ ਸਰਸਵਤੀ ਦੀ ਵੰਦਨਾ ਦੇ ਨਾਲ-ਨਾਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਵੀ ਆਯੋਜਿਤ ਕੀਤਾ | ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਦਵਿੰਦਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਅਸ਼ੋਕ ਸ਼ਰਮਾ ਸ਼ਾਮਿਲ ਹੋਏ | ਪ੍ਰੋਗਰਾਮ ਦਾ ਆਗਾਜ਼ ਮਾਂ ਸਰਸਵਤੀ ਦੀ ਪੂਜਾ ਅਰਚਨਾ ਨਾਲ ਹੋਇਆ | ਵਿੱਦਿਆ ਮੰਦਰ ਦੇ ਵਿਸ਼ੇਸ਼ ਆਚਾਰੀਆ ਪ੍ਰੇਮ ਨਰਾਇਣ ਵਿਦਿਆਰਥੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੀਰ ਬਾਲ ਹਕੀਕਤ ਰਾਏ ਦੀ ਸ਼ਹਾਦਤ ਬਾਰੇ ਦੱਸਿਆ ਅਤੇ ਬੱਚਿਆਂ ਨੂੰ ਧਰਮ ਤੇ ਸੱਚ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਨੇ ਨੇਤਾ ਸੁਭਾਸ਼ ਚੰਦਰ ਬੋਸ ਦੇ 129ਵੇਂ ਜਨਮ ਦਿਹਾੜੇ 'ਤੇ ਉਨ੍ਹਾਂ ਦੇ ਜੀਵਨ, ਆਜ਼ਾਦ ਹਿੰਦ ਫ਼ੌਜ ਦੇ ਗਠਨ ਤੇ ਦੇਸ਼ ਲਈ ਦਿੱਤੀਆਂ ਕੁਰਬਾਨੀਆਂ 'ਤੇ ਵਿਸਥਾਰਪੂਰਵਕ ਚਾਨਣਾ ਪਾਇਆ | ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸੈਸ਼ਨ 2024-25 ਵਿਚ ਵੱਖ-ਵੱਖ ਜਮਾਤਾਂ 'ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਸ੍ਰੀਮਤੀ ਮਧੂ ਸ਼ਰਮਾ, ਮੁੱਖ ਮਹਿਮਾਨ ਦਵਿੰਦਰ, ਡਾ. ਅਸ਼ੋਕ ਸ਼ਰਮਾ ਤੇ ਵਾਈਸ ਪਿ੍ੰਸੀਪਲ ਗੋਤਮ ਕੁੱਕੜ ਵਲੋਂ ਸਨਮਾਨਿਤ ਕੀਤਾ | ਐਲ. ਕੇ. ਜੀ. 'ਚ ਸਮਾਇਰਾ ਉਪਨੇਜਾ, ਅਧਯੇ, ਤਾਨਿਸ਼ ਮਲਹੋਤਰਾ ਅਤੇ ਹੋਰਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਯੂ. ਕੇ. ਜੀ. 'ਚ ਭਾਵਿਸ਼, ਭਵਿਆ ਤੇ ਸਾਹਿਰ ਨੇ ਮੱਲਾਂ ਮਾਰੀਆਂ | ਪਹਿਲੀ ਜਮਾਤ 'ਚ ਗਿਤਾਂਸ਼ ਸ਼ਰਮਾ, ਸਚਿਨ ਤੇ ਅਰਮਾਨ ਪਹਿਲੇ ਸਥਾਨ 'ਤੇ ਰਹੇ | ਦੂਜੀ 'ਚ ਅਸੀਸ ਪਹਿਲੇ, ਵਰਦਾਨ ਦੂਜੇ 'ਤੇ ਗੁਰਦਾਸ ਤੀਜੇ ਸਥਾਨ 'ਤੇ ਰਹੇ | ਇਸੇ ਤਰ੍ਹਾਂ ਵੱਖ-ਵੱਖ ਵਿਦਿਆਰਥੀਆਂ ਨੇ ਪਹਿਲਾ, ਦੂਜਾ ਸਥਾਨ ਪ੍ਰਾਪਤ ਕੀਤਾ | ਸਮਾਰੋਹ ਦੇ ਅੰਤ 'ਚ ਪ੍ਰਬੰਧਕੀ ਕਮੇਟੀ ਅਤੇ ਪਿ੍ੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਸਾਰੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਆਪਣੇ ਟੀਚੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਾਭਾ 'ਚ ਕਰੰਟ ਲੱਗਣ ਨਾਲ 18 ਸਾਲਾ ਨੌਜਵਾਨ ਦੀ ਹੋਈ ਮੌਤ <br/> ਅਗਲੀ ਖ਼ਬਰ ਜੋਤੀ ਬੀ. ਐੱਡ ਕਾਲਜ 'ਚ ਬਸੰਤ ਪੰਚਮੀ ਦੇ ਸੰਬੰਧ 'ਚ ਕਰਵਾਏ ਵੱਖ-ਵੱਖ ਮੁਕਾਬਲੇ
Ad Position 24