15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਕੰਪਿਊਟਰ ਅਧਿਆਪਕਾਂ ਵਲੋਂ 'ਮਿਸ਼ਨ 2027' ਹਰ ਹਲਕੇ ਤੇ ਸਰਕਾਰੀ ਸਮਾਗਮ 'ਚ ਪੁੱਜਣ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਜਲਾਲਾਬਾਦ, 27 ਜਨਵਰੀ (ਜਤਿੰਦਰ ਪਾਲ ਸਿੰਘ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਨੇ ਐਲਾਨ ਕੀਤਾ ਹੈ ਕਿ ਸਰਕਾਰ ਦੀਆਂ ਲਾਰਾ ਲਾਊ ਨੀਤੀਆਂ ਦਾ ਜਵਾਬ ਦੇਣ ਲਈ ਹੁਣ 'ਮਿਸ਼ਨ 2027' ਦੀ ਸ਼ੁਰੂਆਤ ਕਰ ਦਿੱਤੀ ਗਈ ਹੈ¢ ਇਸ ਸਬੰਧੀ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫ਼ਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਪਰਮਵੀਰ ਸਿੰਘ ਪੰਮੀ, ਪਵਨ ਸ਼ਰਮਾ ਜਲੰਧਰ, ਹਰਚਰਨ ਸਿੰਘ ਅਤੇ ਜਤਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤਕਰੀਬਨ 6600 ਕੰਪਿਊਟਰ ਅਧਿਆਪਕ ਪਿਛਲੇ 20 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਅਤੇ ਬਿਨਾਂ ਕਿਸੇ ਪੱਕੇ ਰੁਜ਼ਗਾਰ ਲਾਭ ਦੇ ਕੰਮ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਸੰਭਾਲਣ ਤੋਂ ਬਾਅਦ ਸਰਕਾਰ ਕੁੰਭਕਰਨੀ ਨੀਂਦ ਸੌਂ ਗਈ ਹੈ¢ ਆਗੂਆਂ ਨੇ 'ਮਿਸ਼ਨ 2027' ਦੀ ਰਣਨੀਤੀ ਸਾਂਝੀ ਕਰਦਿਆਂ ਸਪਸ਼ਟ ਕੀਤਾ ਕਿ ਇਹ ਸੰਘਰਸ਼ ਹੁਣ ਸਿਰਫ਼ ਇੱਕ ਜ਼ਿਲ੍ਹੇ ਜਾਂ ਇੱਕ ਹਲਕੇ ਤੱਕ ਹੀ ਸੀਮਤ ਨਹੀਂ ਰਹੇਗਾ¢ ਉਨ੍ਹਾਂ ਐਲਾਨ ਕੀਤਾ ਕਿ ਕੰਪਿਊਟਰ ਅਧਿਆਪਕ ਹੁਣ ਹਰ ਫ਼ਰੰਟ 'ਤੇ ਸਰਕਾਰ ਨੂੰ ਘੇਰਨਗੇ¢ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿਚ ਅਤੇ ਸਰਕਾਰ ਦੇ ਹਰ ਸਮਾਗਮ ਵਿਚ ਕੰਪਿਊਟਰ ਅਧਿਆਪਕ ਪਹੁੰਚ ਕੇ ਵੱਡੇ ਪੱਧਰ 'ਤੇ ਆਪਣਾ ਵਿਰੋਧ ਦਰਜ ਕਰਵਾਉਣਗੇ¢ ਜਿੱਥੇ ਕਿਤੇ ਵੀ ਸਰਕਾਰ ਦੇ ਮੰਤਰੀ ਜਾਂ ਵਿਧਾਇਕ ਜਾਣਗੇ, ਉੱਥੇ ਅਧਿਆਪਕ ਕਾਲੀਆਂ ਪੱਟੀਆਂ ਅਤੇ ਬੈਨਰ ਲੈ ਕੇ ਸਰਕਾਰ ਦੀ ਵਾਅਦਾਿਖ਼ਲਾਫ਼ੀ ਦਾ ਪੋਲ ਖੋਲ੍ਹਣਗੇ¢ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਮੰਚ 'ਤੇ ਜਵਾਬਦੇਹ ਬਣਾਇਆ ਜਾਵੇਗਾ¢ ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਇੱਕ ਵੱਡੀ ਮੁਹਿੰਮ ਚਲਾਈ ਜਾਵੇਗੀ ਜਿਸ ਵਿਚ ਸਰਕਾਰ ਵਲ਼ੋਂ ਉਨ੍ਹਾਂ ਦੇ ਨਾਲ ਕੀਤੀ ਗਈ ਬੇਇਨਸਾਫ਼ੀ ਨੂੰ ਲੋਕਾਂ ਦੀ ਕਚਹਿਰੀ ਵਿਚ ਰੱਖਦੇ ਹੋਏ ਇਨਸਾਫ਼ ਦੀ ਮੰਗ ਕੀਤੀ ਜਾਵੇਗੀ¢ ਆਗੂਆਂ ਨੇ ਭਰੇ ਮਨ ਨਾਲ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲ਼ੋਂ ਬੜੇ ਜ਼ੋਰ-ਸ਼ੋਰ ਨਾਲ ਐਲਾਨ ਕੀਤਾ ਗਿਆ ਸੀ ਕਿ ਕੰਪਿਊਟਰ ਅਧਿਆਪਕਾਂ ਨੂੰ ਉਸ ਸਾਲ ਦੀਵਾਲੀ ਮੌਕੇ 'ਦੀਵਾਲੀ ਗਿਫ਼ਟ' ਦੇ ਰੂਪ ਵਿਚ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ¢ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਨੂੰ ਵਿਭਾਗ ਵਿਚ ਪੱਕੇ ਤੌਰ 'ਤੇ ਮਰਜ਼ ਕੀਤਾ ਜਾਵੇਗਾ ਅਤੇ 6ਵੇਂ ਪੇ-ਕਮਿਸ਼ਨ ਦਾ ਲਾਭ ਦਿੱਤਾ ਜਾਵੇਗਾ¢ ਪਰ ਅੱਜ ਕਈ ਮਹੀਨੇ ਬੀਤ ਜਾਣ ਅਤੇ ਨਵਾਂ ਸਾਲ ਚੜ੍ਹਨ ਦੇ ਬਾਵਜੂਦ ਉਹ ਐਲਾਨ ਮਹਿਜ਼ ਇੱਕ ਸਿਆਸੀ ਜੁਮਲਾ ਅਤੇ ਛਲਾਵਾ ਹੀ ਸਾਬਤ ਹੋਇਆ ਹੈ¢ ਕੰਪਿਊਟਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਮਾਂ ਰਹਿੰਦੇ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਉਨ੍ਹਾਂ ਦੇ ਹੱਕ ਬਹਾਲ ਨਹੀਂ ਕੀਤੇ ਤਾਂ ਉਹ ਚੁੱਪ ਨਹੀਂ ਬੈਠਣਗੇ ਅਤੇ ਸਰਕਾਰ ਦੇ ਖ਼ਿਲਾਫ਼ ਲਗਾਤਾਰ ਸੰਘਰਸ਼ ਕਰਨਗੇ¢
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਫ਼ਾਜ਼ਿਲਕਾ 'ਚ ਵਿਸ਼ਾਲ ਟਰੈਕਟਰ ਮਾਰਚ ਅਗਲੀ ਖ਼ਬਰ ਦੂਰ-ਦੁਰਾਡੇ ਸੇਵਾਵਾਂ ਨਿਭਾ ਰਹੀਆਂ ਪੰਜਾਬ ਦੀਆਂ ਧੀਆਂ ਨੂੰ ਭਗਵੰਤ ਮਾਨ ਸਰਕਾਰ ਤੋਂ ਵੱਡੀਆਂ ਆਸਾਂ
Ad Position 24