15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜਲਾਲਾਬਾਦ 'ਚ ਕਿਸਾਨਾਂ ਵਲੋਂ ਵਿਸ਼ਾਲ ਟਰੈਕਟਰ ਮਾਰਚ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਜਲਾਲਾਬਾਦ, 27 ਜਨਵਰੀ (ਕਰਨ ਚੁਚਰਾ)- ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਆਏ ਦਿਨ ਲਿਆਂਦੇ ਜਾ ਰਹੇ ਲੋਕ ਮਾਰੂ ਕਾਨੂੰਨਾਂ ਦੇ ਵਿਰੋਧ ਵਿਚ ਪੂਰੇ ਪੰਜਾਬ ਵਿਚ ਟਰੈਕਟਰ ਮਾਰਚ ਕੀਤੇ ਗਏ | ਜਿਸ ਦੇ ਚੱਲਦੇ ਸਥਾਨਕ ਸ਼ਹਿਰ ਵਿਚ ਵੀ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਇਕ ਵਿਸ਼ਾਲ ਟਰੈਕਟਰ ਮਾਰਚ ਕੀਤਾ ਗਿਆ | ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਮੰਨੇਵਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਿੰਦਰ ਢੰਡੀਆਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ(ਬੁੱਟਰ ਗਰੁੱਪ) ਦੇ ਜ਼ਿਲ੍ਹਾ ਸਕੱਤਰ ਇਕਬਾਲ ਸਿੰਘ ਗਾਮੂ ਵਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਢਾਬਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ. ਸੁਖਚੈਨ ਸਿੰਘ ਸੈਦੋ ਕਾ ਨੇ ਕੀਤੀ | ਇਹ ਟਰੈਕਟਰ ਮਾਰਚ ਸਥਾਨਕ ਸਥਾਨਕ ਦਾਣਾ ਮੰਡੀ ਤੋਂ ਸ਼ੁਰੂ ਕਰਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਏ ਦਿਨ ਲਿਆਂਦੇ ਜਾ ਰਹੇ ਨਵੇਂ ਤੋਂ ਨਵੇਂ ਲੋਕ ਮਾਰੂ ਕਾਨੂੰਨਾਂ ਜਿਸ ਵਿਚ ਬਿਜਲੀ ਸੋਧ ਬਿਲ, ਬੀਜ ਬਿਲ, ਚਾਰ ਲੇਬਰ ਕੋਡ, ਮਨਰੇਗਾ ਸੋਧ ਕਾਨੂੰਨ ਆਦਿ ਜਿਹੜੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਨਿਆਂ ਨੂੰ ਵੱਡੇ ਮੁਨਾਫ਼ੇ ਦੇਣ ਦੇ ਮਕਸਦ ਨਾਲ ਲਿਆਂਦੇ ਗਏ ਹਨ | ਜਿਸ ਨਾਲ ਪੂੰਜੀਪਤੀਆਂ ਦੇ ਮੁਨਾਫ਼ਿਆਂ ਵਿਚ ਤਾਂ ਬੇਹਿਸਾਬਾ ਵਾਧਾ ਹੋਵੇਗਾ ਪਰ ਦੂਜੇ ਪਾਸੇ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ | ਕਿਸਾਨ ਕੋਲੋਂ ਖ਼ੁਦ ਤਿਆਰ ਕੀਤੇ ਘਰੇਲੂ ਰਵਾਇਤੀ ਬੀਜਾਂ ਨੂੰ ਵਰਤਣ ਦਾ ਹੱਕ ਖੋਹ ਲਿਆ ਜਾਵੇਗਾ ਅਤੇ ਨਾਲ ਦੀ ਨਾਲ 4 ਕਿਰਤ ਕੋਡਾਂ ਨੇ ਕਿਰਤੀਆਂ ਦੇ ਹੱਕ ਵਾਲੇ 44 ਕਿਰਤ ਕਾਨੂੰਨਾਂ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਰਾਮ ਜੀ ਕਾਨੂੰਨ ਨੇ ਨਰੇਗਾ ਕਾਮਿਆਂ ਕੋਲੋਂ ਨਰੇਗਾ ਹੱਕ ਖੋਹ ਲਿਆ ਹੈ | ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰ ਦੀ ਕਾਰਪੋਰੇਟ ਪੱਖੀ ਸਰਕਾਰ ਕਿਸਾਨਾਂ ਦੇ ਤਿੱਖੇ ਸੰਘਰਸ਼ ਦੇ ਬਾਵਜੂਦ ਆਪਣੇ ਅਕਾਵਾਂ ਦੇ ਇਸ਼ਾਰਿਆਂ ਤੇ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਕਾਨੂੰਨਾਂ ਨੂੰ ਦੇਸ਼ ਵਿਚ ਲਾਗੂ ਕਰਨ ਲਈ ਬਜ਼ਿਦ ਹੈ, ਪਰ ਕਿਸਾਨਾਂ ਅਤੇ ਆਮ ਲੋਕਾਂ ਦਾ ਰੋਹ ਜੋ ਲੋਕ ਲਹਿਰ ਬਣਦਾ ਜਾਂ ਰਿਹਾ ਹੈ | ਕੇਂਦਰ ਸਰਕਾਰ ਨੂੰ ਆਪਣੇ ਇਹਨਾਂ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋਣ ਦੇਵੇਗਾ | ਉਨ੍ਹਾਂ ਉਤਸ਼ਾਹਿਤ ਹੁੰਦਿਆਂ ਕਿਹਾ ਕਿ ਅੱਜ ਦਾ ਇਹ ਵਿਸ਼ਾਲ ਟਰੈਕਟਰ ਮਾਰਚ ਇਸ ਗੱਲ ਦਾ ਸਬੂਤ ਹੈ ਕਿ ਲੋਕ ਹੁਣ ਜ਼ਿਆਦਾ ਸਮਾਂ ਕੇਂਦਰ ਸਰਕਾਰ ਦੀਆਂ ਵਧੀਕੀਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ ਅਤੇ ਅੰਤਿਮ ਜਿੱਤ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕਰਕੇ ਲਗਾਤਾਰ ਜਾਰੀ ਰੱਖਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਹੰਸ ਰਾਜ ਗੋਲਡਨ, ਹਰਭਜਨ ਛੱਪੜੀਂ ਵਾਲਾ, ਬੀ.ਕੇ.ਯੂ. ਡਕੌਂਦਾ ਦੇ ਬਲਾਕ ਪ੍ਰਧਾਨ ਪ੍ਰਵੀਨ ਮੌਲਵੀ ਵਾਲਾ, ਬਲਾਕ ਆਗੂ ਬਲਜੀਤ ਸਿੰਘ ਢਾਬਾਂ ਬੀ.ਕੇ.ਯੂ. ਉਗਰਾਹਾਂ ਦੇ ਬਲਾਕ ਪ੍ਰਧਾਨ ਪਿੱਪਲ ਸਿੰਘ ਅਤੇ ਜ਼ਿਲ੍ਹਾ ਸਲਾਹਕਾਰ ਪੂਰਨ ਸਿੰਘ ਤੰਬੂ ਵਾਲਾ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਮਨਰੇਗਾ ਬਚਾਓ ਅਭਿਆਨ ਤਹਿਤ ਲੋਕਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਫ਼ਾਜ਼ਿਲਕਾ 'ਚ ਵਿਸ਼ਾਲ ਟਰੈਕਟਰ ਮਾਰਚ
Ad Position 24