15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਭਾਰਤੀ ਸੰਵਿਧਾਨ ਤਹਿਤ ਦਿੱਤੇ ਅਧਿਕਾਰਾਂ ਨੂੰ ਖੋਹਣ ਲੱਗੀ ਪੰਜਾਬ ਸਰਕਾਰ-ਉਡੀਕ ਚੰਦ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਫ਼ਾਜ਼ਿਲਕਾ, 27 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼ ਪਨ ਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਗਣਤੰਤਰ ਦਿਵਸ ਮੌਕੇ ਸਮੂਹ ਡੀਪੂਆਂ ਉੱਪਰ ਗੇਟ ਰੈਲੀਆਂ ਕੀਤੀਆਂ ਗਈਆਂ | ਸਬ ਡਿਪੂ ਫ਼ਾਜ਼ਿਲਕਾ ਵਿਖੇ ਡਿਪੂ ਪ੍ਰਧਾਨ ਰਵਿੰਦਰ ਸਿੰਘ ਅਤੇ ਸੈਕਟਰੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਦੇਸ਼ ਗਣਤੰਤਰ ਦਿਵਸ ਮਨਾ ਰਿਹਾ ਹੈ ਪਰ ਪੰਜਾਬ ਵਿਚ ਲੋਕਾਂ ਨੂੰ ਸੰਵਿਧਾਨਕ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰਨ ਦੀ ਆਜ਼ਾਦੀ ਨਹੀਂ ਮਿਲ ਰਹੀ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਪੱਤਰਕਾਰਾਂ 'ਤੇ ਨਜਾਇਜ਼ ਪਰਚੇ ਦਰਜ ਕਰ ਰਹੀ ਹੈ ਅਤੇ ਹੁਣ ਪਨ ਬੱਸ ਮੁਲਾਜ਼ਮਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਸੰਗਰੂਰ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤਾਨਾਸ਼ਾਹੀ 'ਤੇ ਉੱਤਰੀ ਹੋਈ ਹੈ | ਪਿ੍ਤਪਾਲ ਸਿੰਘ, ਪਿ੍ੰਸ ਕੁਮਾਰ, ਹਰਭਜਨ ਸਿੰਘ ਅਤੇ ਮਨਵੀਰ ਸਿੰਘ ਨੇ ਕਿਹਾ ਕਿ ਠੇਕੇਦਾਰੀ ਸਿਸਟਮ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ 4 ਸਾਲਾਂ ਵਿਚ ਤਿੰਨ ਠੇਕੇਦਾਰ ਬਦਲ ਦਿੱਤੇ ਹਨ, ਜਿਨ੍ਹਾਂ ਨੇ ਮੁਲਾਜ਼ਮਾਂ ਦੀ ਕਰੋੜਾਂ ਦੀ ਲੁੱਟ ਕੀਤੀ ਹੈ | ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਕਿੱਲੋਮੀਟਰ ਸਕੀਮ ਬੱਸਾਂ ਪਾ ਕੇ ਨਿੱਜੀ ਮਾਫ਼ੀਆ ਨੂੰ ਫ਼ਾਇਦਾ ਪਹੁੰਚਾ ਰਹੀ ਹੈ | ਜਦੋਂ ਮੁਲਾਜ਼ਮਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ 'ਤੇ 307 ਵਰਗੀਆਂ ਧਾਰਾਵਾਂ ਲਗਾ ਕੇ ਪਿਛਲੇ 2 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਰੱਖਿਆ ਹੋਇਆ ਹੈ | ਸੂਬਾ ਆਗੂ ਉਡੀਕ ਚੰਦ, ਜਗਨਦੀਪ ਸਿੰਘ, ਰਣਬੀਰ ਸਿੰਘ ਅਤੇ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਰਕਾਰੀ ਬੱਸਾਂ ਦੀ ਫ਼ਰੀ ਸਫ਼ਰ ਸਹੂਲਤ ਦਾ 1200 ਕਰੋੜ ਰੁਪਏ ਬਕਾਇਆ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਤਨਖ਼ਾਹਾਂ ਅਤੇ ਸਪੇਅਰ ਪਾਰਟਸ ਲਈ ਸੰਘਰਸ਼ ਕਰਨਾ ਪੈ ਰਿਹਾ ਹੈ | ਸਰਕਾਰ ਹੌਲੀ-ਹੌਲੀ ਸਰਕਾਰੀ ਟਰਾਂਸਪੋਰਟ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਇਸ ਦੇ ਰੋਸ ਵਜੋਂ 9 ਫਰਵਰੀ ਨੂੰ ਗੇਟ ਰੈਲੀਆਂ ਅਤੇ 12 ਫਰਵਰੀ ਨੂੰ ਮੁਕੰਮਲ ਹੜਤਾਲ ਕਰਕੇ ਚੱਕਾ ਜਾਮ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਸਿੰਘ ਬਾਜਵਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਨਿੱਜੀਕਰਨ ਕਰਨ ਵਾਲੀਆਂ ਨੀਤੀਆਂ ਦੇ ਵਿਰੋਧ 'ਚ 3 ਫਰਵਰੀ ਨੂੰ ਧਰਨਾ ਦੇਣ ਦਾ ਐਲਾਨ
Ad Position 24