29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੇਜਰ ਆਰ. ਐੱਸ. ਵਿਰਕ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 29-01-2026
ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਚੰਡੀਗੜ੍ਹ ਗੌਲਫ਼ ਕਲੱਬ ਦੇ ਨਵੇਂ ਚੁਣੇ ਗਏ ਪ੍ਰਧਾਨ ਮੇਜਰ ਆਰ.ਐੱਸ. ਵਿਰਕ (ਲਾਲੀ) ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ | ਇਸ ਮੌਕੇ ਮੇਜਰ ਵਿਰਕ ਦੇ ਨਾਲ ਉਨ੍ਹਾਂ ਦੀ ਟੀਮ ਦੇ ਮੈਂਬਰ ਕਰਨ ਗਿਲਹੋਤਰਾ, ਅਮਰਬੀਰ ਸਿੰਘ ਲਹਿਲ ਅਤੇ ਐਨ.ਪੀ.ਐੱਸ ਅÏਲਖ (ਆਈ. ਪੀ. ਐੱਸ.) ਵੀ ਮੌਜੂਦ ਸਨ | ਮੁਲਾਕਾਤ ਦੌਰਾਨ ਮੇਜਰ ਵਿਰਕ ਨੇ ਵਿਸ਼ਵਾਸ ਦਿਵਾਇਆ ਕਿ ਉਹ ਗੌਲਫ਼ ਦੀ ਖੇਡ ਨੂੰ ਪ੍ਰਫੁੱਲਿਤ ਕਰਨ ਅਤੇ ਇਸ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਨੌਜਵਾਨ ਗੋਲਫ਼ਰਾਂ ਨੂੰ ਉਤਸ਼ਾਹਿਤ ਕਰਨਾ, ਖੇਡ ਅਨੁਸ਼ਾਸਨ ਨੂੰ ਕਾਇਮ ਰੱਖਣਾ ਅਤੇ ਗੌਲਫ਼ ਕਲੱਬ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨਾ ਹੈ | ਮੇਜਰ ਵਿਰਕ ਨੇ ਖੇਡ ਦੇ ਨਾਲ-ਨਾਲ ਮਨੁੱਖੀ ਪੱਖ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕਲੱਬ ਦੇ ਸਟਾਫ਼ ਮੈਂਬਰਾਂ ਅਤੇ ਕੈਡੀਜ਼ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਰਾਜਪਾਲ ਨੇ ਸਮਾਜ ਵਿਚ ਅਨੁਸ਼ਾਸਨ ਅਤੇ ਸਕਾਰਾਤਮਿਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਖੇਡਾਂ ਦੀ ਮਹੱਤਤਾ 'ਤੇ ਵੀ ਚਰਚਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੀ ਸਿਮਰਨਜੀਤ ਕੌਰ ਮਿਸ ਇੰਡੀਆ ਪੰਜਾਬਣ-2026 ਦੀ ਫ਼ਸਟ ਰਨਰਅਪ ਬਣੀ ਅਗਲੀ ਖ਼ਬਰ ਐੱਸ. ਡੀ. ਐਮ./ਆਰ. ਟੀ. ਓ. ਫ਼ਾਜ਼ਿਲਕਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ
Ad Position 24