ਜਲਾਲਾਬਾਦ, 28 ਜਨਵਰੀ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਵਿਚ ਲੰਮੇ ਸਮੇਂ ਤੋਂ ਲੋਕ ਭਲਾਈ ਦਾ ਕੰਮ ਕਰ ਰਹੀ ਪਰਸÉਾਰਥ ਸਭਾ ਵਲ਼ੋਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ¢ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਸਿਹਤ ਸੇਵਾਵਾਂ ਦਾ ਲਾਭ ਉਠਾਇਆ ¢ ਕੈਂਪ ਦੌਰਾਨ ਡਾ. ਓਮ ਪ੍ਰਕਾਸ਼ ਕੰਬੋਜ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਕੁੱਲ 65 ਮਰੀਜ਼ਾਂ ਦੀ ਸਿਹਤ ਦੀ ਬਾਰੀਕੀ ਨਾਲ ਜਾਂਚ ਕੀਤੀ¢ ਜਾਂਚ ਤੋਂ ਬਾਅਦ ਲੋੜਵੰਦ ਮਰੀਜ਼ਾਂ ਨੂੰ ਉਚਿਤ ਸਲਾਹ ਅਤੇ ਜ਼ਰੂਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ¢ ਇਸ ਮੌਕੇ ਸੰਸਥਾ ਦੇ ਸੇਵਾਦਾਰਾਂ ਅਤੇ ਪਤਵੰਤੇ ਸੱਜਣਾਂ ਵਿਚ ਵਿਜੇ ਬਾਘਲਾ, ਗੁਰਚਰਨ ਕਮੀਰੀਆ, ਬਿੱਟੂ ਬੱਬਰ, ਰਮੇਸ਼ ਰਾਠੀ, ਮੈਡਮ ਰਮਨ, ਸੁਰੇਸ਼ ਚੌਹਾਨ ਅਤੇ ਮਾਣਕ ਚੌਹਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢ ਇਨ੍ਹਾਂ ਸਾਰੇ ਮੈਂਬਰਾਂ ਨੇ ਕੈਂਪ ਦੇ ਸਫਲ ਸੰਚਾਲਨ ਵਿਚ ਆਪਣਾ ਸਰਗਰਮ ਯੋਗਦਾਨ ਪਾਇਆ¢ ਪਰਸÉਾਰਥ ਸਭਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸੰਸਥਾ ਵਲ਼ੋਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਲੋਕ ਭਲਾਈ ਕਾਰਜ ਜਾਰੀ ਰਹਿਣਗੇ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ¢ ਆਏ ਮਰੀਜ਼ਾਂ ਨੇ ਸੰਸਥਾ ਦੇ ਇਸ ਮਾਨਵੀ ਉਪਰਾਲੇ ਦੀ ਸ਼ਲਾਘਾ ਕੀਤੀ |