ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਨੀਲ ਕੁਮਾਰ ਪੁੱਤਰ ਯੋਗਰਾਜ ਵਾਸੀ ਜੱਟੀਆਂ ਮੁਹੱਲਾ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਦੀਪ ਕੁਮਾਰ ਪੁੱਤਰ ਸੰਜੇ ਕੁਮਾਰ, ਪ੍ਰਸ਼ੋਤਮ ਕੁਮਾਰ ਪੁੱਤਰ ਲੀਲੂ ਰਾਮ, ਅਮਨ ਕੁਮਾਰ ਪੁੱਤਰ ਪ੍ਰਸੋਤ ਕੁਮਾਰ, ਲੱਕੀ ਪੁੱਤਰ ਮੁਕੇਸ਼ ਕੁਮਾਰ, ਸੈਮ ਕੁਮਾਰ ਪੁੱਤਰ ਮੁਕੇਸ਼ ਕੁਮਾਰ, ਸਮੀਰ ਪੁੱਤਰ ਮੁਕੇਸ਼ ਕੁਮਾਰ, ਸੋਰਵ ਪੁੱਤਰ ਬੱਟੀ, ਵੰਸ਼ ਵਾਸੀ ਜੱਟੀਆਂ ਮੁਹੱਲਾ ਫ਼ਾਜ਼ਿਲਕਾ ਨੇ ਉਸ ਦੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |