30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਜ਼ਿਲ੍ਹਾ ਕਿਸਾਨ ਸਲਾਹਕਾਰ ਕਮੇਟੀ ਨਾਲ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 29-01-2026
• ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨ ਵਾਲੇ ਉਪਰਾਲਿਆਂ ਸੰਬੰਧੀ ਵਿਚਾਰ-ਵਟਾਂਦਰਾ
ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਕਿ੍ਸ਼ੀ ਉੱਨਤੀ ਯੋਜਨਾ ਆਤਮਾ ਦਾ ਸਾਲ 2026-27 ਦਾ ਐਕਸ਼ਨ ਪਲਾਨ ਤਿਆਰ ਕਰਨ ਲਈ ਸਮੂਹ ਵਿਭਾਗਾਂ ਦੇ ਮੁਖੀ, ਸਮੂਹ ਬਲਾਕ ਖੇਤੀਬਾੜੀ ਅਫਸਰ-ਕਮ-ਬੀ.ਟੀ.ਟੀ. ਕਨਵੀਨਰ ਆਤਮਾ ਅਤੇ ਅਗਾਂਹਵਧੂ ਕਿਸਾਨਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਮੈਡਮ ਹਰਪ੍ਰੀਤ ਪਾਲ ਕੌਰ ਵਲੋਂ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਖੇਤੀਬਾੜੀ ਦੀ ਨਵੀਨਤਮ ਤਕਨੀਕਾਂ ਬਾਰੇ ਜਾਣੂ ਕਰਵਾਉਣ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਵਾਲੇ ਸਹਾਇਕ ਧੰਦਿਆਂ ਨਾਲ ਜੋੜਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਦੌਰਾਨ ਸਾਲ 2025-26 ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਾਲ 2026-27 ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਐਕਸ਼ਨ ਪਲਾਨ ਬਣਾਉਣ ਲਈ ਕਿਹਾ ਗਿਆ ਤਾਂ ਜੋ ਸਹੀ ਸਮੇਂ ਤੇ ਸਹੀ ਜਾਣਕਾਰੀ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਸਕੇ | ਮੁੱਖ ਖੇਤੀਬਾੜੀ ਅਫ਼ਸਰ ਵਲੋਂ ਸਬੰਧਿਤ ਸਾਰੇ ਵਿਭਾਗਾਂ ਨੂੰ ਕਿਹਾ ਕਿ ਐਕਸ਼ਨ ਪਲਾਨ ਵਿਚ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਵਾਲੀਆਂ ਗਤੀਵਿਧੀਆਂ ਨੂੰ ਪਾਇਆ ਜਾਵੇ ਤਾਂ ਜੋ ਸਕੀਮ ਦਾ ਲਾਭ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚ ਸਕੇ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਰਾਜ ਬਖ਼ਸ਼ ਕੰਬੋਜ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਅਬੋਹਰ 'ਚ ਅਕਾਲੀ ਦਲ (ਬ) ਨੂੰ ਮਿਲੀ ਵੱਡੀ ਮਜ਼ਬੂਤੀ-ਦਰਜਨਾਂ ਨੌਜਵਾਨ ਹੋਏ ਪਾਰਟੀ 'ਚ ਸ਼ਾਮਿਲ
Ad Position 24