30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਚੇਅਰਮੈਨ ਰਾਜ ਬਖ਼ਸ਼ ਕੰਬੋਜ ਨੇ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 29-01-2026
ਜਲਾਲਾਬਾਦ, 28ਜਨਵਰੀ (ਜਤਿੰਦਰ ਪਾਲ ਸਿੰਘ)-ਪੰਜਾਬ ਕਾਂਗਰਸ ਦੇ ਓ.ਬੀ.ਸੀ ਵਿਭਾਗ ਦੇ ਚੇਅਰਮੈਨ ਰਾਜ ਬਖ਼ਸ਼ ਕੰਬੋਜ ਵਲ਼ੋਂ ਲਗਾਤਾਰ ਪਾਰਟੀ ਦੀ ਮਜ਼ਬੂਤੀ ਲਈ ਅਤੇ ਓ.ਬੀ.ਸੀ ਵਿਭਾਗ ਦੀ ਮਜ਼ਬੂਤੀ ਲਈ ਕੰਮ ਕੀਤਾ ਜਾ ਰਿਹਾ ਹੈ¢ ਇਸੇ ਤਹਿਤ ਉਨ੍ਹਾਂ ਵਲ਼ੋਂ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਓ ਬੀ ਸੀ ਦੀ ਮੀਟਿੰਗ ਕੀਤੀ ਗਈ ¢ ਜਿਸ 'ਚ ਵਿਸ਼ੇਸ਼ ਤੌਰ 'ਤੇ ਨੈਸ਼ਨਲ ਕੋਆਰਡੀਨੇਟਰ ਕੰਵਰਦੀਪ ਸਿੰਘ ਸੈਣੀ ਅਤੇ ਸੰਦੀਪ ਤੰਵਰ ਵਿਸ਼ੇਸ਼ ਤੌਰ 'ਤੇ ਮੀਟਿੰਗ 'ਚ ਪਹੁੰਚੇ ¢ ਇਸ ਮੀਟਿੰਗ 'ਚ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਅਤੇ ਪੰਜਾਬ ਕਾਂਗਰਸ ਓ.ਬੀ.ਸੀ ਦੇ ਅਹੁਦੇਦਾਰ ਸ਼ਾਮਿਲ ਹੋਏ¢ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਰਾਜ ਬਖ਼ਸ਼ ਕੰਬੋਜ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਓ.ਬੀ.ਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨਾਂ ਨੂੰ ਓ.ਬੀ.ਸੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਵਿਸ਼ੇਸ਼ ਤੌਰ 'ਤੇ ਕਿਹਾ ਗਿਆ ਕਿ ਉਹ ਇਕ ਮਹੀਨੇ ਦੇ ਅੰਦਰ ਅੰਦਰ ਆਪਣੀਆਂ ਜ਼ਿਲ੍ਹਾ ਅਤੇ ਬਲਾਕ ਲੈਵਲ ਦੀਆਂ ਕਮੇਟੀਆਂ ਬਣਾ ਕੇ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ ¢ ਮੀਟਿੰਗ ਵਿਚ ਨੈਸ਼ਨਲ ਕੋਆਰਡੀਨੇਟਰ ਕੰਵਰਦੀਪ ਸਿੰਘ ਸੈਣੀ, ਚੇਅਰਮੈਨ ਰਾਜ ਬਖ਼ਸ਼ ਕੰਬੋਜ ਅਤੇ ਇੰਦਰਜੀਤ ਸਿੰਘ ਬੱਬੂ ਨੇ ਸੰਬੋਧਨ ਕਰਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਸਾਂਝੇ ਕੀਤੇ ¢ ਇਸ ਮੌਕੇ ਪੰਜਾਬ ਕਾਂਗਰਸ ਓ ਬੀ ਸੀ ਡਿਪਾਰਟਮੈਂਟ ਦੇ ਸਾਰੇ ਜ਼ਿਲ੍ਹਾ ਚੇਅਰਮੈਨ ਅਤੇ ਸੂਬਾ ਕਮੇਟੀ ਕਾਂਗਰਸ ਪਾਰਟੀ ਦੇ ਅਹੁਦੇਦਾਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸਬ -ਤਹਿਸੀਲ ਦੀ ਇਮਾਰਤ ਦੇ ਨਵੀਨੀਕਰਨ ਦਾ ਵਿਧਾਇਕ ਗੋਲਡੀ ਨੇ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਜ਼ਿਲ੍ਹਾ ਕਿਸਾਨ ਸਲਾਹਕਾਰ ਕਮੇਟੀ ਨਾਲ ਅਹਿਮ ਮੀਟਿੰਗ
Ad Position 24