ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਦੀਪ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਪਿੰਡ ਬੱਖੂਸ਼ਾਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 29 ਦਸੰਬਰ 2025 ਨੂੰ ਆਪਣੇ ਘਰ ਵਿਚ ਹਾਜ਼ਰ ਸੀ ਤਾਂ ਬਲਾਕ ਸੰਮਤੀ ਦੀਆਂ ਵੋਟਾਂ ਦੀ ਰੰਜਿਸ਼ ਨੂੰ ਲੈ ਕੇ ਲਵਰੋਜ ਪੁੱਤਰ ਸਤਨਾਮ ਸਿੰਘ ਵਾਸੀ ਬੱਖੂਸ਼ਾਹ, ਸਚਿਨ ਕੁਮਾਰ ਪੁੱਤਰ ਜਸਪਾਲ ਸਿੰਘ, ਅਮਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ, ਕਿ੍ਸ਼ਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਅਮਰਪੁਰਾ, ਮਨਪ੍ਰੀਤ ਸਿੰਘ ਉਰਫ਼ ਮੰਨੀ ਪੁੱਤਰ ਕਾਲਾ ਸਿੰਘ ਮੁਹੰਮਦ ਪੀਰਾ ਅਤੇ ਮਨਦੀਪ ਸਿੰਘ ਪੁੱਤਰ ਜੀਤ ਸਿੰਘ ਵਾਸੀ ਆਲਮ ਸ਼ਾਹ ਨੇ ਉਸ ਦੇ ਘਰ ਦਾ ਦਰਵਾਜ਼ਾ ਤੋੜ ਕੇ ਰਾਤ ਨੂੰ ਘਰ ਅੰਦਰ ਦਾਖਲ ਹੋ ਕੇ ਉਸ ਦੇ ਕਮਰੇ ਦਾ ਦਰਵਾਜ਼ਾ ਤੋੜ ਕੇ ਉਸ ਨਾਲ ਕੁੱਟਮਾਰ ਮਾਰ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |