01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵਧੀਕ ਡਿਪਟੀ ਕਮਿਸ਼ਨਰ (ਵਿ) ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 29-01-2026
ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਸਰਕਾਰੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੋਸਾਇਟੀ (ਕੈਟਲ ਪਾਉਂਡ) ਪਿੰਡ ਸਲੇਮਸ਼ਾਹ ਅਤੇ ਐਸ.ਪੀ.ਸੀ.ਏ(ਸੋਸਾਇਟੀ ਫ਼ਾਰ ਦ ਪ੍ਰੀਵੈਂਸਨ ਆਫ਼ ਕਰੂਏਲਿਟੀ ਟੂ ਐਨੀਮਲਜ) ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਐਸ.ਪੀ.ਸੀ.ਏ. ਫ਼ਾਜ਼ਿਲਕਾ ਵਿਚ ਮੌਜੂਦਾ ਲਾਈਫ਼ ਮੈਂਬਰਾਂ ਅਤੇ ਵਰਕਿੰਗ ਮੈਂਬਰਾਂ ਤੋਂ ਇਲਾਵਾ ਹੋਰ ਲਾਈਫ਼ ਮੈਂਬਰਾਂ ਅਤੇ ਵਰਕਿੰਗ ਮੈਂਬਰਾਂ ਨੂੰ ਸ਼ਾਮਿਲ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕੈਂਟਲ ਪਾਊਾਡ ਵਿਚ ਮੌਜੂਦ ਗੋਬਰ ਗੈੱਸ ਪਲਾਂਟ ਨੂੰ ਜਲਦ ਤੋਂ ਜਲਦ ਵਰਤੋਂ 'ਚ ਲਿਆਉਣ ਦੇ ਆਦੇਸ਼ ਦਿੱਤੇ ਗਏ | ਇਸ ਮੌਕੇ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਨੇ ਰੈਬੀਜ ਦੀ ਰੋਕਥਾਮ ਦੇ ਲਈ ਸਕੂਲ ਪੱਧਰ 'ਤੇ ਜਾਗਰੂਕਤਾ ਸੈਮੀਨਾਰ ਕਰਵਾਉਣ ਦੀ ਤਜਵੀਜ਼ ਦਿੱਤੀ ਗਈ ਜੋ ਕਿ ਪ੍ਰਵਾਨ ਕਰ ਲਈ ਗਈ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀ ਗੁਰਦੀਪ ਸਿੰਘ ਝੱਲੀ ਸਨਮਾਨਿਤ <br/> ਅਗਲੀ ਖ਼ਬਰ ਪੰਜਪੀਰ ਮੁਹੱਲੇ ਨਾਲ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
Ad Position 24