26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਧਨ-ਧਾਣਿਆ ਕਿ੍ਸ਼ੀ ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂ ਹੋਣ ਲਈ ਮੀਟਿੰਗ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 31-01-2026
ਫ਼ਾਜ਼ਿਲਕਾ, 30 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਧਾਨ ਮੰਤਰੀ ਧਨ-ਧਾਣਿਆ ਕਿ੍ਸ਼ੀ ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂ ਹੋਣ ਲਈ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ | ਇਹ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਤੇ ਖੇਤੀਬਾੜੀ ਅਫ਼ਸਰ ਸ੍ਰੀਮਤੀ ਮਮਤਾ ਲੂਣਾ ਸਮੇਤ ਯੋਜਨਾ ਨਾਲ ਸੰਬੰਧਿਤ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ | ਇਸ ਮੌਕੇ ਪ੍ਰਧਾਨ ਮੰਤਰੀ ਧਨ-ਧਾਣਿਆ ਯੋਜਨਾ ਦੇ ਟੀਚਿਆਂ, ਪ੍ਰਗਤੀ ਤੇ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਯੋਜਨਾ ਦੇ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਧਨ-ਧਾਣਿਆ ਕਿ੍ਸ਼ੀ ਯੋਜਨਾ ਜੋ ਕਿ ਪਿਛਲੇ ਸਾਲ ਲਾਂਚ ਕੀਤੀ ਗਈ ਸੀ, ਦੇਸ਼ 'ਚ ਖੇਤੀਬਾੜੀ ਅਤੇ ਕਿਸਾਨਾਂ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਇਕ ਬਹੁਤ ਮਹੱਤਵਪੂਰਨ ਪਹਿਲਕਦਮੀ ਹੈ | ਇਸ ਦਾ ਮੁੱਖ ਉਦੇਸ਼ ਘੱਟ ਉਤਪਾਦਕਤਾ ਵਾਲੇ 100 ਜ਼ਿਲਿ੍ਹਆਂ ਵਿਚ ਖੇਤੀਬਾੜੀ ਨੂੰ ਆਧੁਨਿਕ, ਟਿਕਾਊ ਤੇ ਲਾਭਦਾਇਕ ਬਣਾਉਣਾ ਹੈ | ਇਸ ਅਨੁਸਾਰ ਯੋਜਨਾ ਦਾ ਮੁੱਖ ਟੀਚਾ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਆਮਦਨ ਵਧਾਉਣਾ ਹੈ, ਜੋ ਆਪਣੀ ਖੇਤੀ ਉਪਜ ਨੂੰ ਵਧਾ ਕੇ ਅਤੇ ਲਾਗਤਾਂ ਨੂੰ ਘਟਾ ਕੇ ਕੀਤਾ ਜਾਵੇਗਾ | ਮੀਟਿੰਗ ਦੇ ਅੰਤ 'ਚ ਸਾਰੇ ਸੰਬੰਧਿਤ ਵਿਭਾਗਾਂ ਨੂੰ ਆਪਣੀ-ਆਪਣੀ ਕਾਰਵਾਈ ਯੋਜਨਾ ਤਿਆਰ ਕਰਕੇ ਜਲਦ ਜਮਾਂ ਕਰਵਾਉਣ ਲਈ ਆਦੇਸ਼ ਦਿੱਤੇ ਗਏ ਤਾਂ ਜੋ ਯੋਜਨਾ ਨੂੰ ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮਹਾਲਮ 'ਚ 3 ਘਰਾਂ 'ਚੋਂ 3200 ਲੀਟਰ ਲਾਹਣ ਬਰਾਮਦ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24