ਮੰਡੀ ਰੋੜਾਂਵਾਲੀ, 30 ਜਨਵਰੀ (ਮਨਜੀਤ ਸਿੰਘ ਬਰਾੜ)-ਮੰਡੀ ਰੋੜਾਂਵਾਲੀ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ 1 ਜਨਵਰੀ ਨੂੰ ਸਥਾਨਕ ਦਾਣਾ ਮੰਡੀ ਵਿਚ ਮਨਾਇਆ ਜਾਵੇਗਾ | ਇਸ ਮੌਕੇ ਸਵੇਰ ਸਮੇਂ ਗੁਰੂ ਰਵਿਦਾਸ ਜੀ ਦੀ ਮੂਰਤੀ ਦੀ ਪੂਜਾ ਅਰਚਨਾ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਗੁਰੂ ਕਾ ਅਤੁੱਟ ਲੰਗਰ ਚਲਾਇਆ ਜਾਵੇਗਾ | ਇਹ ਜਾਣਕਾਰੀ ਸਥਾਨਕ ਰਵਿਦਾਸ ਭਾਈਚਾਰੇ ਵਲੋਂ ਦਿੱਤੀ ਗਈ |