25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਹੁਨਰ ਸਿੱਖਿਆ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

Ad Position 21
No active advertisement
ਅਜੀਤ ਡੈਸਕ 31-01-2026
ਫ਼ਾਜ਼ਿਲਕਾ, 30 ਜਨਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਪਿ੍ੰਸੀਪਲ ਰਜਿੰਦਰ ਕੁਮਾਰ ਨੈਸ਼ਨਲ ਐਵਾਰਡੀ ਦੀ ਯੋਗ ਅਗਵਾਈ ਹੇਠ ਹੁਨਰ ਸਿੱਖਿਆ ਦੇ ਸੈਸ਼ਨ 2026-27 ਲਈ ਦਾਖ਼ਲਾ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ | ਇਸ ਮੌਕੇ ਕੌਂਸਲਰ ਹਰਪ੍ਰੀਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਦਾਖ਼ਲਿਆਂ ਵਿਚ ਵਾਧਾ ਕਰਨ ਲਈ ਹੁਨਰ ਸਿੱਖਿਆ ਦੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਆਪਣੇ ਭਵਿੱਖ ਤੇ ਰੋਜ਼ੀ-ਰੋਟੀ ਲਈ ਕੋਈ ਵੀ ਹੁਨਰ ਸਿੱਖ ਕੇ ਸਰਕਾਰ ਵਲੋਂ ਚਲਾਈ ਗਈ ਹੁਨਰ ਸਿੱਖਿਆ ਮੁਹਿੰਮ ਦਾ ਭਰਪੂਰ ਲਾਭ ਉਠਾ ਸਕਦੇ ਹਨ | ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣਾ ਹੈ ਤਾਂ ਜੋ ਉਹ ਆਉਣ ਵਾਲੇ ਸਮੇਂ ਵਿਚ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਣ ਤੇ ਇਕ ਸਫਲ ਜੀਵਨ ਬਤੀਤ ਕਰ ਸਕਣ | ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਗੜ੍ਹ 'ਚ ਪੁਲਿਸ ਦੀ ਛਾਪੇਮਾਰੀ, ਲੋਕਾਂ ਨੇ ਪੁਲਿਸ ਦੀ ਕਾਰਜਪ੍ਰਣਾਲੀ ਦੀ ਕੀਤੀ ਸ਼ਲਾਘਾ ਅਗਲੀ ਖ਼ਬਰ ਲਾਹਣ, ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24