25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹੈਰੋਇਨ ਸਮੇਤ ਅÏਰਤ ਕਾਬੂ

Ad Position 21
No active advertisement
ਅਜੀਤ ਡੈਸਕ 31-01-2026
ਜਲਾਲਾਬਾਦ, 30 ਜਨਵਰੀ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਸਮੇਤ ਇਕ ਅÏਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਪਿੰਡ ਬੱਘੇ ਕੇ ਮੋੜ, ਸੁਖੇਰਾ ਬੋਦਲਾ ਰਵਾਨਾ ਸਨ ਤਾਂ ਲਿੰਕ ਰੋਡ ਸੁਖੇਰਾ ਬੋਦਲਾ ਤੋਂ ਬਿਮਲਾ ਰਾਣੀ ਪਤਨੀ ਜੱਜ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾ ਪੈਦਲ ਆਉਂਦੀ ਦਿਖਾਈ ਦਿੱਤੀ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੀ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 30 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਾਧਾ ਨਹਿਰ ਤੋਂ ਲਿੰਕ ਰੋਡ ਸਲੇਮਸ਼ਾਹ ਜਾ ਰਹੀ ਸੀ ਤਾਂ ਇਕ ਦਰੱਖ਼ਤ ਦੇ ਥੱਲੇ ਬੈਠਾ ਸੋਨੂੰ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਪਿੰਡ ਹਸਤਾ ਕਲਾਂ ਨਸ਼ਾ ਕਰ ਰਿਹਾ ਸੀ | ਸ਼ੱਕ ਦੇ ਆਧਾਰ 'ਤੇ ਉਸ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ ਲਾਈਟਰ, ਪੰਨੀ, 10 ਰੁਪਏ ਦਾ ਸੜਿਆ ਨੋਟ ਤੇ ਸਿਲਵਰ ਪੰਨੀ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਕਾਬਪੋਸ਼ਾਂ ਨੇ ਵਪਾਰੀ 'ਤੇ ਬੇਸਬਾਲਾਂ ਨਾਲ ਕੀਤਾ ਹਮਲਾ, ਲੱਖਾਂ ਦੀ ਨਕਦੀ ਲੁੱਟੀ ਅਗਲੀ ਖ਼ਬਰ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ (ਏਟਕ) ਦਾ ਵਫ਼ਦ ਮੁਸ਼ਕਿਲਾਂ ਦੇ ਸੰਬੰਧ ਵਿਚ ਪ੍ਰੋਗਰਾਮ ਅਫ਼ਸਰ ਫ਼ਾਜ਼ਿਲਕਾ ਨੂੰ...
Ad Position 24