25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਨਕਾਬਪੋਸ਼ਾਂ ਨੇ ਵਪਾਰੀ 'ਤੇ ਬੇਸਬਾਲਾਂ ਨਾਲ ਕੀਤਾ ਹਮਲਾ, ਲੱਖਾਂ ਦੀ ਨਕਦੀ ਲੁੱਟੀ

Ad Position 21
No active advertisement
ਅਜੀਤ ਡੈਸਕ 31-01-2026
ਅਬੋਹਰ, 30 ਜਨਵਰੀ (ਵਿਵੇਕ ਹੂੜੀਆ)-ਅਬੋਹਰ ਦੇ ਨੇੜਲੇ ਪਿੰਡ ਮਾਹਣੀ ਖੇੜਾ ਦੇ ਇਕ ਵਪਾਰੀ 'ਤੇ ਤੜਕਸਾਰ ਕੁੱਝ ਨਕਾਬਪੋਸ਼ ਲੁਟੇਰਿਆਂ ਵਲੋਂ ਬੇਸਬਾਲਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਤੇ ਉਸ ਕੋਲੋਂ 2 ਲੱਖ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਵਪਾਰੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਥਾਣਾ ਸਦਰ ਦੀ ਪੁਲਿਸ ਮਾਮਲੇ ਦੀ ਬਰੀਕੀ ਨਾਲ ਪੜਤਾਲ ਕਰ ਰਹੀ ਹੈ | ਹਸਪਤਾਲ 'ਚ ਇਲਾਜ ਅਧੀਨ ਅਜੈਬ ਸਿੰਘ ਪੁੱਤਰ ਜਕਰਨ ਸਿੰਘ ਵਾਸੀ ਮਾਹਣੀ ਖੇੜਾ ਨੇ ਦੱਸਿਆ ਕਿ ਉਹ ਖੇਤੀਬਾੜੀ ਦੇ ਸੰਦ ਬਣਾਉਣ ਤੇ ਉਨ੍ਹਾਂ ਨੂੰ ਕਿਰਾਏ 'ਤੇ ਦੇਣ ਦਾ ਕਾਰੋਬਾਰ ਕਰਦਾ ਹੈ | ਅੱਜ ਸਵੇਰੇ ਉਹ ਆਪਣੀ ਕਾਰ ਰਾਹੀਂ ਪਿੰਡ ਬਹਾਦਰ ਖੇੜਾ ਤੋਂ ਉਗਰਾਹੀ ਕਰਕੇ ਵਾਪਸ ਆ ਰਿਹਾ ਸੀ ਅਤੇ ਉਸ ਦੀ ਕਾਰ ਦੇ ਡੈਸ਼ ਬੋਰਡ 'ਚ 2 ਲੱਖ ਰੁਪਏ ਪਏ ਸਨ | ਪੀੜਤ ਅਨੁਸਾਰ ਜਦੋਂ ਉਹ ਪਿੰਡ ਦੀ ਫਿਰਨੀ ਕੋਲ ਪਹੁੰਚਿਆ ਤਾਂ ਇਕ ਕਾਰ 'ਚ ਸਵਾਰ ਚਾਰ ਨਕਾਬਪੋਸ਼ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ | ਉਨ੍ਹਾਂ ਨੇ ਉਸ ਨੂੰ ਕਾਰ ਵਿਚੋਂ ਬਾਹਰ ਕੱਢ ਕੇ ਬੇਸਬਾਲਾਂ ਨਾਲ ਬੁਰੀ ਤਰ੍ਹਾਂ ਕੁੱਟਿਆ ਅਤੇ ਪੈਸੇ ਖੋਹ ਕੇ ਫ਼ਰਾਰ ਹੋ ਗਏ | ਦੂਜੇ ਪਾਸੇ ਥਾਣਾ ਸਦਰ ਦੇ ਮੁਖੀ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਕਰਮਚਾਰੀਆਂ ਨੂੰ ਮਾਮਲੇ ਦੀ ਜਾਂਚ ਲਈ ਤਾਇਨਾਤ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਫ਼ਿਲਹਾਲ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ 'ਤੇ ਕੁੱਟਮਾਰ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਲੁੱਟ ਦੀ ਗੱਲ ਸਹੀ ਪਾਈ ਗਈ ਤਾਂ ਮੁਲਜ਼ਮਾਂ ਵਿਰੁੱਧ ਲੁੱਟ-ਖੋਹ ਦੀਆਂ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਭਗੌੜਾ ਪੀ. ਓ. ਸਟਾਫ਼ ਦੇ ਅੜਿੱਕੇ ਅਗਲੀ ਖ਼ਬਰ ਹੈਰੋਇਨ ਸਮੇਤ ਅÏਰਤ ਕਾਬੂ
Ad Position 24