ਜਲਾਲਾਬਾਦ, 30 ਜਨਵਰੀ (ਜਤਿੰਦਰ ਪਾਲ ਸਿੰਘ)-ਪੀ. ਓ. ਸਟਾਫ਼ ਨੇ ਭਗੌੜੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਰਮੀਤ ਸਿੰਘ, ਐੱਸ. ਪੀ. ਡੀ. ਤਰੁਨ ਰਤਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੀ. ਓ. ਸਟਾਫ਼ ਨੇ 82/83 ਸੀ. ਆਰ. ਪੀ. ਸੀ. ਤਹਿਤ ਚੱਲੇ ਆ ਰਹੇ ਭਗੌੜੇ ਅੰਮਿ੍ਤਪਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕੜਾਕਾ ਸਿੰਘ ਪੁਲਿਸ ਥਾਣਾ ਸਿਟੀ 1 ਅਬੋਹਰ ਨੂੰ ਅੱਜ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਮੁਕੱਦਮਾ ਨੰ 106 ਮਿਤੀ 06/06/2024 ਅਧੀਨ ਧਾਰਾ ਅੰਡਰ ਸੈਕਸ਼ਨ 354ਏ, 354ਡੀ, 354, 8/12 ਪੋਸਕੋ ਐਕਟ ਆਈ. ਪੀ. ਸੀ. ਪੁਲਿਸ ਥਾਣਾ1 ਅਬੋਹਰ ਅਧੀਨ ਉਕਤ ਵਿਅਕਤੀ 'ਤੇ ਮਾਮਲਾ ਦਰਜ਼ ਕੀਤਾ ਗਿਆ ਸੀ ਤੇ ਅਦਾਲਤ 'ਚ ਪੇਸ਼ ਨਾ ਹੋਣ 'ਤੇ ਉਸ ਨੂੰ ਭਗੌੜਾ ਕਰਾਰ ਕਰ ਦਿੱਤਾ ਤੇ ਉਕਤ ਭਗੌੜੇ ਨੂੰ ਅੱਜ ਕਾਬੂ ਕਰਕੇ ਥਾਣਾ ਸਦਰ ਅਬੋਹਰ ਦੇ ਹਵਾਲੇ ਕੀਤਾ | ਪੁਲਿਸ ਵਲੋਂ ਅਗਲੀ ਕਾਰਵਾਈ ਕਰਕੇ, ਉਕਤ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ¢ ਇਸ ਮੌਕੇ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ, ਐੱਚ. ਸੀ. ਜਸਵਿੰਦਰ ਸਿੰਘ, ਐੱਚ. ਸੀ. ਮਨਵੀਰ ਸਿੰਘ ਆਦਿ ਹਾਜ਼ਰ ਸਨ ¢