25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਸਵਨਾ ਨੇ ਕਾਂਵਾਂ ਵਾਲੀ ਤੋਂ ਅੰਮਿ੍ਤਸਰ ਲਈ ਬੱਸ ਕੀਤੀ ਰਵਾਨਾ

Ad Position 21
No active advertisement
ਅਜੀਤ ਡੈਸਕ 31-01-2026
ਫ਼ਾਜ਼ਿਲਕਾ, 30 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋ ਰਹੀ ਹੈ | ਇਸੇ ਲੜੀ ਤਹਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਾਂਵਾਂ ਵਾਲੀ ਤੋਂ ਅੰਮਿ੍ਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 15ਵੀਂ ਬੱਸ ਰਵਾਨਾ ਕੀਤੀ | ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਦੁਰਗਿਆਨਾ ਮੰਦਰ ਦੇ ਦਰਸ਼ਨਾਂ ਤੋਂ ਇਲਾਵਾ ਵਾਹਗਾ ਬਾਰਡਰ ਲਈ ਜਾਣਗੇ | ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ-ਪੀਣ ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ | ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖ਼ੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ | ਵਿਧਾਇਕ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾਂ ਲੋਕਾਂ ਨੇ ਲਾਹਾ ਹਾਸਿਲ ਕੀਤਾ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ 'ਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ | ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ |
Ad Position 22
No active advertisement
ਪਿਛਲੀ ਖ਼ਬਰ ਐੱਮ. ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਰਾਸ਼ਟਰੀ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਅਗਲੀ ਖ਼ਬਰ ਬਜ਼ੁਰਗਾਂ ਨੂੰ ਦਫ਼ਤਰਾਂ ਵਿਖੇ ਮਾਣ-ਸਤਿਕਾਰ ਦੇਣਾ ਸਾਡਾ ਮੁਢਲਾ ਫ਼ਰਜ਼-ਵਧੀਕ ਡਿਪਟੀ ਕਮਿਸ਼ਨਰ
Ad Position 24