25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਨੇ ਹੜ੍ਹ ਪ੍ਰਭਾਵਿਤ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ

Ad Position 21
No active advertisement
ਅਜੀਤ ਡੈਸਕ 31-01-2026
ਜਲਾਲਾਬਾਦ, 30 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਜਲਾਲਾਬਾਦ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੀ ਢਾਣੀ ਬਚਨ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਪੜ੍ਹਦੇ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਸਾਰੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ | ਇਸ ਮੌਕੇ ਸਕੂਲ ਇੰਚਾਰਜ ਛਿੰਦਰ ਸਿੰਘ, ਮੈਡਮ ਰਾਜਪਾਲ ਕੌਰ, ਮੈਡਮ ਰਣਜੀਤ ਕੌਰ ਹਾਜ਼ਰ ਸਨ | ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਪੁਆਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਅਜੋਕੇ ਸਮੇਂ ਵਿਚ ਸਿੱਖਿਆ ਦੀ ਮਹੱਤਤਾ ਬਾਰੇ ਦੱਸਿਆ ਤੇ ਬੱਚਿਆਂ ਨੂੰ ਸਖ਼ਤ ਮਿਹਨਤ ਕਰਕੇ ਵੱਧ ਤੋਂ ਵੱਧ ਸਿੱਖਿਆ ਪ੍ਰਾਪਤ ਕਰਕੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਦੇਸ ਰਾਜ ਗਾਂਧੀ ਸਰਪ੍ਰਸਤ ਨੇ ਵੀ ਬੱਚਿਆਂ ਨੂੰ ਲਗਨ ਨਾਲ ਪੜ੍ਹਾਈ ਕਰਨ ਲਈ ਕਿਹਾ | ਇਸ ਸਮੇਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਪੁਆਰ, ਸਰਪ੍ਰਸਤ ਦੇਸ ਰਾਜ ਗਾਂਧੀ, ਸਤੀਸ਼ ਕੁਮਾਰ ਚਰਾਇਆ, ਦੁਨੀ ਚੰਦ ਬਤਰਾ ਸੀਨੀਅਰ ਮੀਤ ਪ੍ਰਧਾਨ, ਅਸ਼ੋਕ ਕੁਮਾਰ ਗਗਨੇਜਾ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਨੂੰਨ ਵਿਵਸਥਾ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਅਗਲੀ ਖ਼ਬਰ ਸ਼ੇਰ-ਏ ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਰਾਜਪੁਰਾ ਵਿਖੇ ਇਕਾਈ ਦਾ ਗਠਨ
Ad Position 24