03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੋਵੇਗੀ ਲਾਗੂ

Ad Position 21
No active advertisement
ਅਜੀਤ ਡੈਸਕ 01-02-2026
ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਆਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦਿੱਤੀ | ਜ਼ਿਲ੍ਹਾ ਭਲਾਈ ਅਫ਼ਸਰ ਬਰਿੰਦਰ ਸਿੰਘ ਨੇ ਦੱਸਿਆ ਕਿ ਸਕੀਮ ਹੇਠ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਅÏਰਤਾਂ ਦੇ ਵਿਆਹ ਸਮੇਂ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਲਾਭਪਾਤਰੀਆਂ ਨੂੰ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਵਿਭਾਗ ਦੇ ਤਹਿਸੀਲ ਦਫ਼ਤਰਾਂ 'ਚ ਜਮਾਂ ਕਰਾਉਣੀਆਂ ਪੈਂਦੀਆਂ ਸਨ, ਜਿਸ ਕਾਰਨ ਕਾਰਵਾਈ 'ਚ ਦੇਰੀ ਤੇ ਤਕਨੀਕੀ ਖ਼ਾਮੀਆਂ ਆਉਂਦੀਆਂ ਸਨ | ਉਨ੍ਹਾਂ ਕਿਹਾ ਕਿ ਬਾਅਦ 'ਚ ਸਕੀਮ ਨੂੰ ਆਨਲਾਈਨ ਕਰਨ ਦੇ ਬਾਵਜੂਦ ਨਿੱਜੀ ਸਾਈਬਰ ਕੈਫਿਆਂ ਵਲੋਂ ਵੱਧ ਫ਼ੀਸ ਲੈਣ ਸਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਆਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਹੈ | ਇਸ ਨਾਲ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ 'ਤੇ ਆਸਾਨ ਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਵਿਚਾਰ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੇ ਹਨ-ਅਰੁਣ ਨਾਰੰਗ ਅਗਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ ਵਿਖੇ ਮਹਾਤਮਾ ਗਾਂਧੀ ਦਾ ਬਲਿਦਾਨ ਦਿਵਸ ਮਨਾਇਆ
Ad Position 24
No active advertisement