03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਏਾਜਲਸ ਵਰਲਡ ਪਲੇਅ ਵੇ ਸਕੂਲ ਵਿਖੇ 'ਵਿੰਟਰ-ਡੇ' ਮਨਾਇਆ

Ad Position 21
No active advertisement
ਅਜੀਤ ਡੈਸਕ 01-02-2026
ਅਬੋਹਰ, 31 ਜਨਵਰੀ (ਵਿਵੇਕ ਹੂੜੀਆ)-ਸਥਾਨਕ ਏਾਜਲਸ ਵਰਲਡ ਪਲੇਅ ਵੇ ਕਾਨਵੈਂਟ ਸਕੂਲ 'ਚ 'ਵਿੰਟਰ-ਡੇ' ਉਤਸ਼ਾਹ ਤੇ ਉਮੰਗ ਨਾਲ ਮਨਾਇਆ | ਇਸ ਮੌਕੇ ਸਕੂਲ ਕੈਂਪਸ ਨੂੰ ਸਰਦੀਆਂ ਦੇ ਥੀਮ ਅਨੁਸਾਰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ, ਜਿਸ ਨਾਲ ਪੂਰਾ ਮਾਹੌਲ ਬਰਫ਼ੀਲੇ ਨਜ਼ਾਰੇ ਵਰਗਾ ਪ੍ਰਤੀਤ ਹੋ ਰਿਹਾ ਸੀ | ਸਮਾਗਮ ਦੌਰਾਨ ਨੰਨ੍ਹੇ-ਮੁੰਨੇ ਬੱਚੇ ਸਰਦੀਆਂ ਦੀਆਂ ਰੰਗ-ਬਰੰਗੀਆਂ ਪੋਸ਼ਾਕਾਂ ਤੇ ਟੋਪੀਆਂ ਪਹਿਨ ਕੇ ਸਕੂਲ ਪਹੁੰਚੇ | ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਤੇ ਰਚਨਾਤਮਿਕ ਗਤੀਵਿਧੀਆਂ ਦਾ ਆਯੋਜਨ ਕੀਤਾ, ਜਿਸ 'ਚ ਉਨ੍ਹਾਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ | ਸੰਗੀਤ, ਡਾਂਸ ਤੇ ਖੇਡਾਂ ਨੇ ਬੱਚਿਆਂ ਦਾ ਮਨ ਮੋਹ ਲਿਆ | ਇਸ ਦੌਰਾਨ ਅਧਿਆਪਕਾਂ ਨੇ ਬੱਚਿਆਂ ਨੂੰ ਸਰਦੀਆਂ ਦੇ ਮੌਸਮ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ | ਉਨ੍ਹਾਂ ਨੂੰ ਗਰਮ ਕੱਪੜੇ ਪਹਿਨਣ, ਸਿਹਤਮੰਦ ਖ਼ੁਰਾਕ ਖਾਣ ਤੇ ਆਪਣੀ ਸਿਹਤ ਦਾ ਖ਼ਿਆਲ ਰੱਖਣ ਬਾਰੇ ਸਰਲ ਤਰੀਕੇ ਨਾਲ ਸਮਝਾਇਆ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੇ ਆਯੋਜਨ ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਇਨ੍ਹਾਂ ਗਤੀਵਿਧੀਆਂ ਨਾਲ ਬੱਚਿਆਂ 'ਚ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਹ ਖ਼ੁਸ਼ੀ-ਖ਼ੁਸ਼ੀ ਨਵੀਆਂ ਗੱਲਾਂ ਸਿੱਖਦੇ ਹਨ | ਬੱਚਿਆਂ ਦੀਆਂ ਮੁਸਕਰਾਹਟਾਂ ਨੇ ਪੂਰੇ ਸਕੂਲ 'ਚ ਰੌਣਕ ਲਗਾ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਪੱਧਰ ਤੇ ਮੁਕਤ ਵਪਾਰ ਸਮਝੌਤੇ ਕਰਕੇ ਖੇਤੀ ਸੈਕਟਰ ਨੂੰ ਤਬਾਹ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ-ਧਨੇਰ... ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਰਾਮਸਰਾ ਦੇ ਵਿਦਿਆਰਥੀ ਵੀਰ ਨੇ ਨੈਸ਼ਨਲ ਜੂਡੋ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗਮਾ
Ad Position 24
No active advertisement