03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਬਲੱਡ ਸੈਂਟਰ ਫ਼ਾਜ਼ਿਲਕਾ ਵਲੋਂ ਰਾਸ਼ਟਰੀ ਯੁਵਾ ਦਿਵਸ ਮੌਕੇ ਖ਼ੂਨਦਾਨ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 01-02-2026
ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਰਾਸ਼ਟਰੀ ਯੁਵਾ ਦਿਵਸ ਦੇ ਮੌਕੇ ਬਲੱਡ ਸੈਂਟਰ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਡੀਸ਼ਨ ਐਰਿਕ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਇੱਛੁਕ ਖ਼ੂਨਦਾਨ ਲਈ ਪ੍ਰੇਰਿਤ ਕਰਨ ਤੇ ਸਮਾਜਿਕ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ | ਬਲੱਡ ਬੈਂਕ ਇੰਚਾਰਜ ਡਾ. ਸੁਖਮਣੀ ਦੀ ਦੇਖ-ਰੇਖ ਹੇਠ ਇਹ ਪ੍ਰੋਗਰਾਮ ਸਫਲਤਾਪੂਰਵਕ ਨੇਪਰੇ ਚੜ੍ਹੇ | ਇਸੇ ਲੜੀ ਤਹਿਤ ਰਾਮ ਕਿਰਪਾ ਸੇਵਾ ਸੰਘ ਦੇ ਸਹਿਯੋਗ ਨਾਲ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ, ਜਿਸ ਵਿਚ ਨੌਜਵਾਨਾਂ ਤੇ ਸਮਾਜ ਸੇਵੀਆਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਕੁੱਲ 80 ਯੂਨਿਟ ਖ਼ੂਨ ਇਕੱਤਰ ਕੀਤਾ | ਇਸ ਮੌਕੇ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਜੋ ਐਮਰਜੈਂਸੀ ਸਮੇਂ ਕੀਮਤੀ ਜਾਨਾਂ ਬਚਾਉਣ ਵਿਚ ਸਹਾਈ ਹੁੰਦਾ ਹੈ | ਇਸ ਤੋਂ ਇਲਾਵਾ ਸਰਕਾਰੀ ਆਈ. ਟੀ. ਆਈ. ਫ਼ਾਜ਼ਿਲਕਾ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ 'ਚ ਵਿਦਿਆਰਥੀਆਂ ਨੇ ਖ਼ੂਨਦਾਨ ਦੀ ਮਹੱਤਤਾ ਨੂੰ ਦਰਸਾਉਂਦੇ ਸੁੰਦਰ ਪੋਸਟਰ ਤਿਆਰ ਕੀਤੇ | ਜੇਤੂਆਂ ਨੂੰ ਸ਼ੀਲਡਾਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਆਈ. ਟੀ. ਆਈ. ਦੇ ਪਿ੍ੰਸੀਪਲ ਰਜਿੰਦਰ ਸਿੰਘ ਜੋਸਨ ਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਸਮਾਜਿਕ ਕਾਰਜਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਬਲੱਡ ਬੈਂਕ ਦੇ ਸਹਾਇਕ ਇੰਚਾਰਜ ਡਾ. ਮੁਨੀਸ਼ ਤੇ ਡਾ. ਐਡੀਸ਼ਨ ਐਰਿਕ ਨੇ ਵਿਦਿਆਰਥੀਆਂ ਨੂੰ ਖ਼ੂਨਦਾਨ ਦੇ ਸਿਹਤ ਲਾਭਾਂ ਅਤੇ ਇਸ ਨਾਲ ਜੁੜੀਆਂ ਭਰਮ-ਭੁਲੇਖਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਕੌਂਸਲਰ ਰਾਜ ਸਿੰਘ ਤੇ ਬਲੱਡ ਬੈਂਕ ਤੋਂ ਬਰੋਡਿਕ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਟੈਕਸੀ ਡਰਾਈਵਰ ਨਾਲ ਸੰਤ ਭਿੰਡਰਾਂਵਾਲੇ ਦੀ ਫ਼ੋਟੋ ਦੇਖ ਕੇ ਅਣਮਨੁੱਖੀ ਤਸ਼ੱਦਦ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਲੋੜਵੰਦ ਤੇ ਹੋਣਹਾਰ ਬੱਚਿਆਂ ਨੂੰ ਵੰਡੀਆਂ ਕਿਤਾਬਾਂ
Ad Position 24
No active advertisement