03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਵਿਦੇਸ਼ ਭੇਜਣ ਦੇ ਨਾਂਅ 'ਤੇ 10 ਲੱਖ ਰੁਪਏ ਦੀ ਮਾਰੀ ਠੱਗੀ

Ad Position 21
No active advertisement
ਅਜੀਤ ਡੈਸਕ 01-02-2026
ਜਲਾਲਾਬਾਦ, 31 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ਐੱਚ. ਸੀ. ਅਮਨਦੀਪ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਪੁੱਤਰ ਲੱਖਪੱਤ ਰਾਏ ਵਾਸੀ ਜਲਾਲਾਬਾਦ ਵਲੋਂ ਦਰਖਾਸਤ ਮਿਤੀ 21-09-2025 ਨੂੰ ਅਸ਼ਵਨੀ ਕੁਮਾਰ ਪੱੁਤਰ ਰਮੇਸ਼ ਚੰਦ ਦੇ ਖ਼ਿਲਾਫ਼ ਦਿੱਤੀ ਗਈ ਸੀ | ਜਿਸ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਨੇ ਰਿਸ਼ਤੇਦਾਰੀ ਦਾ ਨਾਜਾਇਜ਼ ਫ਼ਾਇਦਾ ਲੈ ਕੇ ਉਸ ਪਾਸੋਂ ਉਸ ਦੇ ਲੜਕੇ ਅਮਨ ਵਾਟਸ ਨੂੰ ਬਾਹਰ ਭੇਜਣ ਦੇ ਨਾਂਅ 'ਤੇ 10 ਲੱਖ ਰੁਪਏ ਦੀ ਠੱਗੀ ਮਾਰੀ ਹੈ | ਇਸ ਦਰਖਾਸਤ ਦੀ ਜਾਂਚ ਪੜਤਾਲ ਹੋਣ ਉਪਰੰਤ ਐੱਸ. ਐੱਸ. ਪੀ. ਫ਼ਾਜ਼ਿਲਕਾ ਵਲੋਂ ਅਪਰੂਵਲ ਥਾਣਾ ਸਿਟੀ ਵਿਖੇ ਭੇਜੀ ਗਈ ਹੈ | ਥਾਣਾ ਸਿਟੀ ਜਲਾਲਾਬਾਦ ਵਿਖੇ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਅਸ਼ਵਨੀ ਕੁਮਾਰ ਪੁੱਤਰ ਰਮੇਸ਼ ਚੰਦਰ ਵਾਸੀ ਕਲਾਥ ਮਰਚੰਟ ਰੇਲਵੇ ਬਾਜ਼ਾਰ ਜਲਾਲਾਬਾਦ ਦੇ ਖ਼ਿਲਾਫ਼ ਮੁਕੱਦਮਾ ਨੰਬਰ 14 ਦਰਜ ਕੀਤਾ ਗਿਆ ਹੈ ਤੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕਾਪੇ ਨਾਲ ਵਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ ਵਿਅਕਤੀ ਵਿਰੁੱਧ ਪਰਚਾ ਦਰਜ ਅਗਲੀ ਖ਼ਬਰ ਮੋਬਾਈਲ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦਿਖਾਈ
Ad Position 24
No active advertisement