ਅਬੋਹਰ, 1 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਦੇ ਸੰਬੰਧ 'ਚ ਪੰਜਵੀਂ ਸ਼ੋਭਾ ਯਾਤਰਾ ਨੌਜਵਾਨ ਸਭਾ ਠਾਕੁਰ ਆਬਾਦੀ ਵਲੋਂ ਕੱਢੀ ਗਈ | ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਤੇ ਸਰਕਲ ਪ੍ਰਧਾਨ ਅਜੀਤ ਸਿੰਘ ਰਿੰਕੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਵਲੋਂ ਦਰਸਾਏ ਮਾਰਗ 'ਤੇ ਸੰਗਤਾਂ ਨੂੰ ਚੱਲਣ ਲਈ ਪ੍ਰੇਰਿਤ ਕੀਤਾ | ਸ਼ੋਭਾ ਯਾਤਰਾ ਠਾਕੁਰ ਆਬਾਦੀ ਰੋਡ ਤੋਂ ਆਰੰਭ ਹੋਈ ਜੋ ਕਿ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦੀ ਹੋਈ ਦੇਰ ਸ਼ਾਮ ਅਜੀਮਗੜ੍ਹ ਰੋਡ ਸਥਿਤ ਰਵੀਦਾਸ ਮੰਦਰ ਵਿਖੇ ਆ ਕੇ ਸਮਾਪਤ ਹੋਈ | ਇਸ ਦੌਰਾਨ ਨੌਜਵਾਨ ਸਭਾ ਦੇ ਮੈਂਬਰਾਂ ਵਲੋਂ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਅਤੇ ਸਰਕਲ ਪ੍ਰਧਾਨ ਅਜੀਤ ਪਾਲ ਸਿੰਘ ਰਿੰਕੂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ |